← ਪਿਛੇ ਪਰਤੋ
ਚੰਡੀਗੜ੍ਹ, 16 ਨਵੰਬਰ 2019 - ਸੋਸ਼ਲ ਮੀਡੀਆ 'ਤੇ ਪਿਛਲੇ ਕੁੱਝ ਦਿਨਾਂ ਤੋਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਇੱਕ ਔਰਤ ਇੱਕ ਨਿੱਕੀ ਜਿਹੀ ਬੱਚੀ ਨਾਲ ਬੁਰੀ ਤਰ੍ਹਾਂ ਕੁੱਟ-ਮਾਰ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦਾ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਨਿੱਕੀ ਜਿਹੀ ਬੱਚੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਣ ਵਾਲੀ ਔਰਤ ਉਸ ਦੀ ਹੀ ਮਾਂ ਹੈ ਅਤੇ ਉਨ੍ਹਾਂ ਦੱਸਿਆ ਕਿ ਔਰਤ ਦਾ ਆਪਣੇ ਪਤੀ ਨਾਲ ਪਿਛਲੇ ਕੁੱਝ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ ਜਿਸ 'ਤੇ ਕਿਸੇ ਗੱਲ ਨੂੰ ਲੈ ਕੇ ਔਰਤ ਨੇ ਆਪਣੀ ਬੱਚੀ ਬੁਰੀ ਤਰ੍ਹਾਂ ਕੁੱਟਿਆ ਅਤੇ ਵੀਡਿਓ ਬਣਾਉਣ ਵਾਲਾ ਬੱਚੀ ਦਾ ਪਿਤਾ ਹੀ ਅਤੇ ਜਿਸ ਨੇ ਲੁਕ ਕੇ ਵੀਡੀਓ ਬਣਾਉਣ ਤੋਂ ਬਾਅਦ ਵੀਡੀਓ ਸੋਸ਼ਲ ਮੀਡੀਆ 'ਤੇ ਵਾਈਰਲ ਕਰ ਦਿੱਤੀ। ਜਿਸ ਤੋਂ ਬਾਅਦ ਕਠੂਆ ਪੁਲਿਸ ਨੇ ਚਾਈਲਡ ਵੇਲਫੇਅਰ ਸੋਸਾਇਟੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Total Responses : 257