ਸ਼ਹੀਦ ਦੀ ਸਮਾਰਕ ਦੇ ਵਿਕਾਸ ਦੀ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ ਦਾ ਚੈੱਕ ਦੇੰਦੇ ਹੋਏ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਪ੍ਰੀਤ ਸਿੰਘ ਛਤਵਾਲ
ਜਗਦੀਸ਼ ਥਿੰਦ
ਫਾਜ਼ਿਲਕਾ, 16 ਨਵੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਜੈ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫ਼ਾਜ਼ਿਲਕਾ ਵਿਜੈ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਜੈ ਦਿਵਸ ਨੂੰ ਸਮਰਪਿਤ ਵਿਕਟਰੀ ਪਰੇਡ ਅਤੇ ਲੜਕੇ ਤੇ ਲੜਕੀਆਂ ਦੀ ਮੈਰਾਥਨ ਦਾ ਆਯੋਜਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਰੇ੍ਹ ਵੀ ਆਸਫ ਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਆਸਫ ਵਾਲਾ ਸ਼ਹੀਦੀ ਸਮਾਰਕ ਕਮੇਟੀ ਨੂੰ ਸ਼ਹੀਦੀ ਸਮਾਰਕ ਦੇ ਵਿਕਾਸ ਲਈ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 5 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।
ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਨੁਮਾਇੰਦੇ ਨੂੰ ਵਿਕਰਟਰੀ ਪਰੇਡ ਅਤੇ ਮੈਰਾਥਨ ਵਾਲੇ ਦਿਨ ਸੁਰੱਖਿਆ ਅਤੇ ਟਰੈਫਿਕ ਦੇ ਲੋੜੀਂਦੇ ਪ੍ਰਬੰਧ ਕਰਨ, ਸਿਵਲ ਸਰਜਨ ਫਾਜ਼ਿਲਕਾ ਨੂੰ ਸਮਾਗਮ ਸਥਾਨਾਂ ਤੇ ਮੈਡੀਕਲ ਟੀਮ ਸਮੇਤ 2 ਐਂਬੂਲੈਸ ਵੈਨਾਂ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੂੰ ਜ਼ਿਲੇ੍ਹ ਅਧੀਨ ਪੈਂਦੇ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਬਾਰਡਰ ਏਰੀਏ ਦੇ ਵਸਨੀਕਾਂ ਨੂੰ ਸਮਾਗਮ ਵਿੱਚ ਹਿੱਸਾ ਲੈਣ ਲਈ ਜਾਣੂ ਕਰਵਾਉਣ ਬਾਰੇ ਕਿਹਾ।
ਇਸ ਮੌਕੇ ਉਨ੍ਹਾਂ ਸਿੱਖਿਆ ਵਿਭਾਗ ਦੇ ਨੁਮਾਇੰਦੇ ਨੂੰ ਵਿਕਟਰੀ ਪਰੇਡ ਤੇ ਮੈਰਾਥਨ ’ਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸਮੂਲੀਅਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦੋਵੇਂ ਦਿਨ ਸਾਫ ਸਫਾਈ ਦੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਜੈ ਦਿਵਸ ਨੂੰ ਲੈ ਕੇ ਪੇਟਿੰਗ ਮੁਕਾਬਲੇ ਵੀ ਕਰਵਾਏ ਜਾਣ ਤਾਂ ਜੋ ਸਮਾਗਮ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਿ੍ਰਪਾਲ ਸਿੰਘ ਖੋਖਰ, ਐਸ.ਪੀ.ਕੁਲਦੀਪ ਸ਼ਰਮਾ, ਸਹਾਇਕ ਸਿਵਲ ਸਰਜਨ ਦਵਿੰਦਰ ਭੁੱਕਲ, ਆਸਫ ਵਾਲਾ ਸ਼ਹੀਦੀ ਸਮਾਰਕ ਕਮੇਟੀ ਦੇ ਪ੍ਰਧਾਨ ਸੰਦੀਪ ਗਿਲਹੋਤਰਾ, ਪ੍ਰਫੂਲ ਨਾਗਪਾਲ, ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਸ. ਪੰਮੀ ਸਿੰਘ ਤੋਂ ਇਲਾਵਾ ਉਘੀਆਂ ਸ਼ਖਸੀਅਤਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।