← ਪਿਛੇ ਪਰਤੋ
- ਇਸ ਲਈ ਕੇਂਦਰ ਸਰਕਾਰ ਜਲਦੀ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਿਲ ਕਰਨ ਦਾ ਅਮਲ ਸ਼ੁਰੂ ਕਰੇ - ਬਡਹੇੜੀ
ਚੰਡੀਗੜ੍ਹ, 17 ਨਵੰਬਰ 2019 - ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਹਾਲ ਹੀ ਵਿੱਚ ਚੰਡੀਗੜ੍ਹ ਦੇ ਪੱਟੀ ਦਰਜ਼ ਵਸਨੀਕਾਂ ਨੂੰ ਪੰਜਾਬ ਅਤੇ ਹਰਿਆਣਾ ਦੇ ਰਾਖਵਾਂਕਰਨ ਨਾ ਦੇਣ ਦੇ ਵਿਰੋਧ ਵਿੱਚ ਦਾਖਲ ਪਟੀਸ਼ਨ ਦੀ ਸੁਣਵਾਈ ਦੌਰਾਨ ਜੱਜ ਸਾਹਿਬਾਨ ਆਖਿਆ ਕਿ ਸੁਪਰੀਮ ਕੋਰਟ ਦੇ ਆਦੇਸ਼ਾਂ/ਜੱਜਮੈਂਟ ਮੁਤਾਬਿਕ ਕਿਹਾ ਗਿਆ ਹੈ ਕਿ ਚੰਡੀਗੜ੍ਹ ਤੇ ਪੰਜਾਬ ਦਾ ਹੱਕ ਬਣਦਾ ਹੈ। ਬਡਹੇੜੀ ਨੇ ਆਖਿਆ ਕਿ ਚੰਡੀਗੜ੍ਹ ਸਾਡੀ ਜ਼ਮੀਨ ਗ੍ਰਹਿਣ ਕਰ ਕੇ ਪੰਜਾਬ ਦੀ ਰਾਜਧਾਨੀ ਲਈ ਵਿਕਸਤ ਕੀਤਾ ਗਿਆ ਸੀ ਇਹ ਪੰਜਾਬ ਦਾ ਹਿੱਸਾ ਹੈ ਇਸ ਲਈ ਕੇਂਦਰੀ ਸਰਕਾਰ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਿਲ ਕਰਨ ਲਈ ਬਿਨਾਂ ਦੇਰੀ ਅਮਲ ਸ਼ੁਰੂ ਕਰੇ ਤਾਂ ਜੋ ਚੰਡੀਗੜ੍ਹ ਦੇ ਪਿੰਡਾਂ ਦੇ ਲੋਕਾਂ ਅਤੇ ਪੰਜਾਬ ਨਾਲ ਇਨਸਾਫ ਮਿਲ ਸਕੇ ਇਸ ਕਾਰਜ ਨੂੰ ਅਮਲੀ ਰੂਪ ਦੇਣ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਖਾਸ ਕਰ ਸ਼ਰੋਮਣੀ ਅਕਾਲੀ ਦਲ ਅਤੇ ਭਾਜਪਾ ਜਿਹਨਾਂ ਦੀ ਕੇਂਦਰ ਵਿੱਚ ਸਰਕਾਰ ਹੈ ਆਪਣਾ ਫਰਜ਼ ਨਿਭਾਉਣ ਹੁਣ ਹੋਰ ਦੇਰੀ ਨਾ ਕਰਨ।
Total Responses : 940