← ਪਿਛੇ ਪਰਤੋ
ਗੁਰਨਾਮ ਸਿੱਧੂ
ਫਿਰੋਜ਼ਪੁਰ, 17 ਨਵੰਬਰ 2019 - ਖਾਈ ਫੇਮੇ ਕੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਇਕ ਨੌਜਵਾਨ ਦੇ ਵਿਰੁੱਧ ਪੁਲਿਸ ਥਾਣਾ ਸਦਰ ਫਿਰੋਜ਼ਪੁਰ ਦੇ ਵਲੋਂ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਥਾਣਾ ਸਦਰ ਫਿਰੋਜ਼ਪੁਰ ਨੂੰ ਦਿੱਤੇ ਬਿਆਨਾਂ ਵਿਚ ਰਣਬੀਰ ਮੌਂਗਾ ਪੁੱਤਰ ਰਤਨ ਮੌਂਗਾ ਵਾਸੀ ਖਾਈ ਫੇਮੇ ਕੀ ਨੇ ਦੋਸ਼ ਲਗਾਇਆ ਕਿ ਉਸ ਦਾ ਲੜਕਾ ਰਾਜਨ ਮੌਂਗਾ ਜੋ ਕਿ ਮੁੱਦਈ ਦੇ ਕਹਿਣੇ ਤੋਂ ਬਾਹਰ ਹੋਣ ਕਰਕੇ ਮੁੱਦਈ ਨੇ ਰਾਜਨ ਨੂੰ ਉਸ ਦਾ ਹਿੱਸਾ ਦੇ ਕੇ ਘਰੋਂ ਬੇਦਖ਼ਲ ਕੀਤਾ ਹੋਇਆ ਹੈ। ਰਣਬੀਰ ਮੌਂਗਾ ਨੇ ਦੋਸ਼ ਲਗਾਇਆ ਕਿ ਬੀਤੇ ਦਿਨ ਰਾਜਨ ਮੌਂਗਾ ਨੇ ਮੁੱਦਈ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਦਸਤੀ ਕਾਪੇ ਨਾਲ ਸੱਟਾਂ ਮਾਰੀਆਂ। ਰਣਬੀਰ ਮੁਤਾਬਿਕ ਸੱਟਾਂ ਵੱਜਣ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਪਰਿਵਾਰ ਵਾਲਿਆਂ ਦੇ ਵਲੋਂ ਉਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਕਿ ਮੁੱਦਈ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸਤਪਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਣਬੀਰ ਮੌਂਗਾ ਦੇ ਬਿਆਨਾਂ ਦੇ ਆਧਾਰ 'ਤੇ ਰਾਜਨ ਮੌਂਗਾ ਪੁੱਤਰ ਰਣਬੀਰ ਮੌਂਗਾ ਵਾਸੀ ਖਾਈ ਫੇਮੇ ਕੀ ਦੇ ਵਿਰੁੱਧ 452, 324 ਆਈਪੀਸੀ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Total Responses : 863