ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਸਾਹਿਬ ਕੌਰ ਕਾਲੇਜ ਆਫ ਨਰਸਿੰਗ ਵਲੋਂ ਮਹਾਨ ਗੁਰਮਤਿ ਸਮਾਗਮ 19 ਨਵੰਬਰ ਨੂੰ
ਮੋਹਾਲੀ, 18 ਨਵੰਬਰ, 2019 :
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਵੱਲੋਂ ਕਾਲਜ ਵਿਖੇ (ਨੇੜੇ ਵੀ ਆਰ ਮਾਲ) ਇੱਕ ਮਹਾਨ ਗੁਰਮਤਿ ਸਮਾਗਮ 19 ਨਵੰਬਰ ਨੂੰ ਸਵੇਰੇ 9.00 ਵਜੇ ਤੋਂ ਦੁਪਹਿਰ 2.00 ਵਜੇ ਤਕ ਕਰਵਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਦੱਸਿਆ ਕੀ ਇਸ ਮਹਾਨ ਗੁਰਮਤਿ ਸਮਾਗਮ ਦੌਰਾਨ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕਾਲੇਜ ਦੇ ਵਿਦਿਆਰਥੀ ਕੀਰਤਨ ਕਰਨਗੇ। ਉਪਰੰਤ ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਰਾਜਿੰਦਰ ਸਿੰਘ ਮੋਹਣੀ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਾਹਿਬ ਸਿੰਘ ਮਾਰਕੰਡਾ ਵਾਲੇ (ਕਥਾ ਵਾਚਕ) ਅਤੇ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗੁਰਬਾਣੀ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰਪ੍ਰੀਤ ਸਿੰਘ ਨਿਆਮੀਆਂ ਕਥਾ ਅਤੇ ਮੰਚ ਸੰਚਾਲਨ ਕਰਨਗੇ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ।