← ਪਿਛੇ ਪਰਤੋ
ਅੰਮ੍ਰਿਤਸਰ, 18 ਨਵੰਬਰ 2019 (ਮਨਪ੍ਰੀਤ ਸਿੰਘ ਜੱਸੀ): ਸੰਗਰੂਰ ਜ਼ਿਲੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਨੂੰ ਕੁਝ ਵਿਅਕਤੀਆਂ ਵੱਲੋਂ ਬਹੁਤ ਹੀ ਦਰਦਨਾਕ ਤੀਰਕੇ ਨਾਲ ਮਾਰਨ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਖ਼ਤ ਨੋਟਿਸ ਲਿਆ ਹੈ। ਉਨ•ਾਂ ਕਿਹਾ ਕਿ ਕਿਸੇ ਇਕ ਫਿਰਕੇ ਦੇ ਵਿਅਕਤੀ ਨਾਲ ਕੀਤੀ ਗਈ ਇਸ ਤਰ•ਾਂ ਘਟਨਾ ਮਨੁੱਖਤਾ ਦੇ ਮੱਥੇ ਉਤੇ ਬਹੁਤ ਵੱਡਾ ਕਲੰਕ ਹੈ। ਉਨ•ਾਂ ਨੇ ਪ੍ਰਸ਼ਾਸਨ ਨੂੰ ਵੀ ਤਾੜਨਾ ਕੀਤੀ ਹੈ ਕਿ ਜਲਦ ਤੋਂ ਜਲਦ ਸਖ਼ਤ ਕਾਰਵਾਈ ਕਰਕੇ ਸਾਰੇ ਦੋਸ਼ੀਆਂ ਨੂੰ ਸਲਾਖਾਂ ਪਿਛੇ ਬੰਦ ਕੀਤਾ ਜਾਵੇ। ਸਿੰਘ ਸਾਹਿਬ ਨੇ ਕਿਹਾ ਕਿ ਸਾਡੀ ਭਾਈਚਾਰਕ ਸਾਂਝ ਨੂੰ ਤੋੜਨ ਵਾਲੇ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
Total Responses : 188