← ਪਿਛੇ ਪਰਤੋ
ਸਾਬਕਾ ਅਕਾਲੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਲੋਕੇਸ਼ ਰਿਸ਼ੀ ਗੁਰਦਾਸਪੁਰ, 19 ਨਵੰਬਰ 2019- ਬੀਤੀ ਦੇਰ ਰਾਤ ਕੁੱਝ ਲੋਕਾਂ ਵੱਲੋਂ ਗੁਰਦਾਸਪੁਰ ਦੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਿਲਬਾਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕ ਪਿੰਡ ਦੇ ਹੀ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਦ ਦਿਲਬਾਗ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦਿਲਬਾਗ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਕਾਰਕੁਨ ਅਤੇ ਪਾਰਟੀ ਵਿਖੇ ਵੱਖ ਵੱਖ ਅਹੁਦਿਆਂ ਤੇ ਸੇਵਾ ਨਿਭਾ ਚੁੱਕੇ ਸਨ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦਿਲਬਾਗ ਸਿੰਘ ਦੀ ਮਿਰਤਕ ਦੇਹ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਰਖਵਾਇਆ ਗਿਆ ਹੈ।
Total Responses : 189