ਰੌਸ਼ਨੀ ਤੇ ਅਵਾਜ਼ ਪ੍ਰੋਗਰਾਮ ਨੇ ਸੰਗਤ ਨੂੰ ਗੁਰੂ ਨਾਨਕ ਦੇ ਜੀਵਨ ਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ
ਪਹਿਲੇ ਦਿਨ ਸੰਗਤ ਦੇ ਭਾਰੀ ਇਕੱਠ ਨੇ ਪੂਰੇ ਉਤਸ਼ਾਹ ਵਾਲ ਪਰਿਵਾਰਾਂ ਨਾਲ ਦੇਖੇ ਸ਼ੋਅ
ਗੁਰਦਾਸਪੁਰ, 19 ਨਵੰਬਰ 2019: ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਦਾਣਾ ਮੰਡੀ ਗੁਰਦਾਸਪੁਰ ਵਿਖੇ ਪਹਿਲੇ ਦਿਨ ਲਾਇਟ ਐਂਡ ਸਾਊਂਡ ਸ਼ੋਅ ਦੀ ਪੇਸ਼ਕਾਰੀ ਸਫਲ ਰਹੀ ਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਰੋਸ਼ਨੀ ਤੇ ਅਵਾਜ਼ ਸ਼ੋਅ ਨੇ ਸੰਗਤਾਂ ਨੂੰ ਅਧਿਆਤਮ ਦੇ ਰੰਗ ਵਿਚ ਰੰਗ ਦਿੱਤਾ।
ਇੱਥੋਂ ਦੀ ਦਾਣਾ ਮੰਡੀ ਵਿਖੇ ਸ਼ਾਮ 6.15 ਵਜੇ ਪਹਿਲੇ ਤੇ ਅਗਲੇ ਸ਼ੋਆਂ ਵਿੱਚ ਸੰਗਤ ਦੇ ਭਾਰੀ ਇਕੱਠ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ,ਫ਼ਲਸਫ਼ੇ ,ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ। ਸ਼ੋਅ ਲਈ ਸਥਾਨਕ ਲੋਕਾਂ ਅਤੇ ਬਾਹਰ ਤੋਂ ਆਈ ਸੰਗਤ ਵਿਚ ਵੱਡਾ ਉਤਸ਼ਾਹ ਦੇਖਿਆ ਗਿਆ । ਸ਼ੋਅ ਦਾ ਅਨੰਦ ਮਾਣ ਰਹੇ ਲੋਕਾਂ ਨੇ ਕਿਹਾ ਕਿ ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ 'ਤੇ ਅਧਾਰਿਤ ਸ਼ੋਅ ਕ੍ਰਿਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਅਧਾਰਿਤ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਇਨਾਂ ਸ਼ੋਆਂ ਸਬੰਧੀ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਈਟ ਐਡ ਸਾਂਊਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ 'ਤੇ ਅਧਾਰਿਤ ਹੈ। ਉਨਾਂ ਕਿਹਾ ਸਮੇਂ ਦੀ ਲੋੜ ਹੈ ਕਿ ਅਸੀ ਆਪਣੀ ਨਵੀਂ ਪੀੜ•ੀ ਨੂੰ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਈਏ। ਉਨਾਂ ਕਿਹਾ ਕਿ ਅਜਿਹੇ ਸ਼ੋਅ ਆਪਸੀ ਪਿਆਰ, ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹਨ। ਉਨ•ਾਂ ਕਿਹਾ ਕਿ ਇਨਾਂ ਸ਼ੋਆਂ ਰਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਜਾ ਰਿਹਾ ਹੈ।
ਉਨਾਂ ਅੱਗੇ ਦੱਸਿਆ ਕਿ ਕੱਲ• 19 ਨਵੰਬਰ ਨੂੰ ਵੀ ਲਾਈਟ ਐਂਡ ਸ਼ੋਅ ਦਾ ਪਹਿਲਾ ਸ਼ੋਅ ਸ਼ਾਮ ਨੂੰ 6.15 ਤੋਂ ਸ਼ਾਮ 7.00 ਵਜੇ ਤਕ ਅਤੇ ਦੂਸਰਾ ਸ਼ੋਅ ਸ਼ਾਮ 7.45 ਤੋਂ ਰਾਤ 8.30 ਵਜੇ ਤਕ ਚੱਲੇਗਾ। ਉਨਾਂ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਹ ਸ਼ੋਅ ਦੇਖਣ ਦੀ ਅਪੀਲ ਕੀਤੀ।