ਲਹਿਰਾਗਾਗਾ, 19 ਨਵੰਬਰ 2019 - ਕੁੱਝ ਦਿਨ ਪਹਿਲਾਂ ਤਸ਼ੱਦਦ ਦਾ ਸ਼ਿਕਾਰ ਹੋਏ ਜਗਮੇਲ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ ਅਤੇ ਮੌਤ ਤੋਂ ਪਹਿਲਾਂ ਉਸ ਦੀਆਂ ਦੋਵੇਂ ਲੱਤਾਂ ਵੀ ਵੱਡ ਦਿੱਤੀਆਂ ਗਈਆਂ ਸਨ। ਮ੍ਰਿਤਕ ਜਗਮੇਲ ਦਾ ਅੱਜ ਪੀ.ਜੀ.ਆਈ. 'ਚ ਪੋਸਟਮਾਰਟਮ ਹੋਇਆ ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਚੰਗਾਲੀਵਾਲਾ ਵਿਖੇ ਲਿਆਂਦੀ ਗਈ ਅਤੇ ਜਗਮੇਲ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਜਗਮੇਲ ਦੇ ਅੰਤਿਮ ਸਸਕਾਰ 'ਚ ਵੱਡੀ ਗਿਣਤੀ 'ਚ ਲੋਕ ਸ਼ਾਮਿਲ ਹੋਏ ਅਤੇ ਸਾਰਿਆਂ ਨੇ ਨਮ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਈ ਦਿੱਤੀ।
ਸਸਕਾਰ ਸਮੇਂ ਸਰਕਾਰ ਨਾਲ ਹੋਈ ਸਹਿਮਤੀ ਮੁਤਾਬਿਕ 6 ਲੱਖ ਰੁਪਏ ਦਾ ਚੈੱਕ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਵੱਲੋੰ ਪਰਿਵਾਰ ਨੂੰ ਦਿੱਤਾ। ਉਨ੍ਹਾਂ ਤੋਂ ਬਿਨਾਂ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ, ਐਸ.ਐਸ.ਪੀ ਸੰਦੀਪ ਗਰਗ, ਐੱਸ.ਡੀ.ਐੱਮ ਕਾਲਾ ਰਾਮ ਕਾਂਸਲ, ਡੀ.ਐੱਸ.ਪੀ ਲਹਿਰਾ ਬੂਟਾ ਸਿੰਘ ਗਿੱਲ, ਤਹਿਸੀਲਦਾਰ ਸੁਰਿੰਦਰ ਸਿੰਘ ਲਹਿਰਾ,ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਸਨਮੀਕ ਸਿੰਘ ਹੈਨਰੀ, ਓ.ਐੱਸ.ਡੀ ਰਵਿੰਦਰ ਸਿੰਘ ਟੁਰਨਾ, ਥਾਣਾ ਸਦਰ ਮੁਖੀ ਸਤਨਾਮ ਸਿੰਘ, ਸਿਟੀ ਇੰਚਾਰਜ ਜਗਰੂਪ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਪਹੁੰਚੀਆਂ ਹੋਈਆਂ ਸਨ।