ਸੰਜੀਵ ਸੂਦ
ਲੁਧਿਆਣਾ, 19 ਨਵੰਬਰ 2019 - ਲੁਧਿਆਣਾ ਦੋਮੋਰੀਆ ਪੁਲ ਨੇੜੇ ਉਸ ਵੇਲੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ ਤੋਂ ਅੰਮ੍ਰਿਤਸਰ ਜਾ ਰਹੀ ਸੀ ਦੋਮੋਰੀਆ ਪੁਲ ਨੇੜੇ ਇਹ ਹਾਦਸਾ ਹੋਇਆ। ਹਾਲਾਂਕਿ ਮਾਲ ਗੱਡੀ ਹੋਣ ਕਾਰਨ ਕੋਈ ਜ਼ਖ਼ਮੀ ਨਹੀਂ ਹੋਇਆ ਪਰ ਰੇਲਵੇ ਵਿਭਾਗ ਦੀ ਅਣਗਹਿਲੀ ਇੱਕ ਵਾਰ ਮੁੜ ਤੋਂ ਜ਼ਰੂਰ ਜੱਗ ਜ਼ਾਹਿਰ ਹੋ ਗਈ ਹੈ। ਮੌਕੇ 'ਤੇ ਰੇਲਵੇ ਅਧਿਕਾਰੀ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਇਹ ਹਾਦਸਾ ਕਿਵੇਂ ਵਾਪਰਿਆ..?
ਜਿਸ ਤੋਂ ਬਾਅਦ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜਲਦ ਹੀ ਇਸ ਰੂਟ ਨੂੰ ਕਲੀਅਰ ਕਰਕੇ ਰੇਲ ਅਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ ਹੈ। ਡੱਬਾ ਲੀਹੋਂ ਲੱਥਣ ਕਾਰਨ ਕਈ ਟ੍ਰੇਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ। ਕਈ ਟਰੇਨਾਂ ਨੂੰ ਸਟੇਸ਼ਨ ਦੇ ਕੋਲ ਹੀ ਰੋਕ ਲਿਆ ਗਿਆ ਸੀ।