ਗੁਰਦੁਆਰਾ ਗੁਰ ਸਾਗਰ ਸਾਹਿਬ ਤੋ ਸ਼ੁਰੂ ਹੋਏ ਗੁਰੂ ਮਾਨਿਓ ਗ੍ਰੰਥ ਸ਼ਬਦ ਚੇਤਨਾ ਮਾਰਚ ਸੁਲਤਾਨਪੁਰ ਲੋਧੀ ਪਹੁੰਚਿਆ
ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਜਥੇ ਵੱਲੋਂ ਨਿੱਘਾ ਸਵਾਗਤ
ਭਾਰਤ ਤੇ ਪਾਕਿਸਤਾਨ ਸਰਕਾਰ ਸੰਗਤਾਂ ਦੇ ਦਰਸ਼ਨਾਂ ਲਈ ਸਰਲ ਕਨੂੰਨੀ ਪ੍ਰਕਿਰਿਆ ਬਣਾਵੇ - ਪੀਰ ਮੁਹੰਮਦ ਘੋਲੀਆ
ਸੁਲਤਾਨਪੁਰ ਲੋਧੀ 19 ਨਵੰਬਰ 2019 : ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਸੁਖਨਾ ਝੀਲ ਤੋ ਬੀਤੇ ਦਿਨ ਸ਼ੁਰੂ ਹੋਇਆ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜ ਰੌਜ਼ਾ ਵਿਸ਼ਾਲ ਗੁਰੂ ਮਾਨਿਉ ਗ੍ਰੰਥ ਸ਼ਬਦ ਚੇਤਨਾ ਮਾਰਚ ਅੱਜ ਸੁਲਤਾਨਪੁਰ ਲੋਧੀ ਦੀ ਧਰਤੀ ਤੇ ਪਹੁੰਚਿਆ ਜਿੱਥੇ ਗੁਰਦੁਆਰਾ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਨਿੱਘਾ ਸਵਾਗਤ ਕੀਤਾ ਇਸ ਮੌਕੇ ਗ੍ਰੰਥੀ ਸਿੰਘ ਨੇ ਪੰਜ ਪਿਆਰਿਆ ਨੂੰ ਸਿਰੋਪੇ ਦੀ ਬਖਸ਼ਿਸ਼ ਕੀਤੀ ਤੇ ਨਗਰ ਕੀਰਤਨ ਨਾਲ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਸੰਤ ਬਾਬਾ ਪ੍ਰਿਤਪਾਲ ਸਿੰਘ , ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਜਨਰਲ ਸਕੱਤਰ ਅਤੇ ਭਾਈ ਦਰਸ਼ਨ ਸਿੰਘ ਘੋਲੀਆ ਦਾ ਸਨਮਾਨ ਕੀਤਾ । ਨਗਰ ਕੀਰਤਨ ਨੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਹੱਟ ਸਾਹਿਬ ਬੇਬੇ ਨਾਨਕੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦਿਆਂ ਸਾਰੇ ਸ਼ਹਿਰ ਦੀ ਪ੍ਰਕਰਮਾ ਕੀਤੀ ਤੇ ਸੰਤ ਘਾਟ ਪਹੁੰਚ ਕੀਤੀ ਜਿੱਥੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਵੀਰ ਸਿੰਘ ਨੇ ਨਗਰ ਕੀਰਤਨ ਦਾ ਜ਼ੋਰਦਾਰ ਸਵਾਗਤ ਕੀਤਾ ਉਹਨਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਤੇ ਪੰਜ ਪਿਆਰਿਆ ਨੂੰ ਸਿਰੋਪੇ ਭੇਟ ਕੀਤੇ ਇਸ ਮੌਕੇ ਉਨ੍ਹਾਂ ਸੰਤ ਬਾਬਾ ਪ੍ਰਿਤਪਾਲ ਸਿੰਘ, ਬੀਬਾ ਚਰਨਕਮਲ ਕੋਰ , ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ, ਭਾਈ ਤੇਜਸਵਰ ਪ੍ਰਤਾਪ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕਰਦਿਆਂ ਜੀ ਆਇਆ ਆਖਿਆ ਇਹ ਨਗਰ ਕੀਰਤਨ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋ ਗਿਆ। ਇਸ ਨਗਰ ਕੀਰਤਨ ਦੀ ਸਮੁੱਚੀ ਦੇਖ ਰੇਖ ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪ੍ਰਿਤਪਾਲ ਸਿੰਘ ਜੀ ਕਰ ਰਹੇ ਸਨ ਜਿਸ ਵਿੱਚ ਹਜ਼ਾਰਾਂ ਸੰਗਤਾਂ ਬੀਬੀਆਂ ਬੱਚੇ ਬਜ਼ੁਰਗ ਵੱਡੀ ਗਿਣਤੀ ਵਿੱਚ ਸ਼ਾਮਲ ਸਨ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ( ਟਕਸਾਲੀ ) ਅਤੇ ਜਸਬੀਰ ਸਿੰਘ ਬੇਦੀ ਸਕੱਤਰ ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਅੱਜ ਰਾਤ ਜਲੰਧਰ ਨੇੜੇ ਪਤਿਆਲਾ ਵਿਸ਼ਰਾਮ ਕਰਕੇ ਕੱਲ੍ਹ ਸਾਮ ਗੁਰਦੁਆਰਾ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿਖੇ ਪਹੁੰਚੇ ਗਾ ਉਹਨਾ ਕਿਹਾ ਕਿ ਕਰਤਾਰਪੁਰ ਸਾਹਿਬ ਨਗਰ ਕੀਰਤਨ ਨੂੰ ਜਾਣ ਦੀ ਮਨਜ਼ੂਰੀ ਨਾ ਮਿਲਣ ਕਰਕੇ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨ ਭਾਰਤ ਵਾਲੇ ਪਾਸਿਉਂ ਹੀ ਕਰਤਾਰਪੁਰ ਕਾਰੀਡੋਰ ਤੋ ਕੀਤੇ ਜਾਣਗੇ ।। ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸੰਤ ਬਾਬਾ ਪ੍ਰਿਤਪਾਲ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲਣ ਦਾ ਜਿੱਥੇ ਸਵਾਗਤ ਕੀਤਾ ਉੱਥੇ ਨਾਲ ਹੀ ਭਾਰਤ ਸਰਕਾਰ ਤੇ ਪਾਕਿਸਤਾਨ ਸਰਕਾਰ ਨੂੰ ਮਿਲ ਬੈਠਕੇ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਕਨੂੰਨੀ ਪ੍ਰਕਿਰਿਆ ਸੁਖਾਲੀ ਬਣਾਉਣ ਦੀ ਅਪੀਲ ਕੀਤੀ । ਉਹਨਾ ਕਿਹਾ ਕਿ ਹੁਣ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕਾਰੀਡੋਰ ਤੋ ਹੀ ਦਰਸ਼ਨ ਕਰਕੇ ਵਾਪਸ ਪਰਤਣਗੀਆਂ ।