ਜਗਦੀਸ਼ ਥਿੰਦ
ਫ਼ਾਜ਼ਿਲਕਾ, 20 ਨਵੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਹਰਕੰਵਲਜੀਤ ਸਿੰਘ ਵੱਲੋ ਵਿਸ਼ੇਸ ਤੌਰ ’ਤੇ ਸਮੂਲੀਅਤ ਕੀਤੀ ਗਈ। ਸ. ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਇਕ ਪਲੇਟਫਾਰਮ ’ਤੇ ਲੋਕਾਂ ਨੰੂ ਲਾਭ ਮੁਹੱਈਆ ਕਰਵਾਉਣ ਲਈ ਲਗਾਏ ਕੈਂਪ ਦੌਰਾਨ 950 ਨਾਗਰਿਕਾਂ ਨੇ ਪਹੰੁਚ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਪ੍ਰਾਪਤ ਹੋਈਆਂ ਦਰਖਾਸਤਾਂ ਨੰੂ ਸਮਾਂਬੱਧ ਢੰਗ ਨਾਲ ਪੜ੍ਹਤਾਲ ਕਰਨ ਤੋਂ ਬਾਅਦ ਯੋਗ ਲਾਭਪਤਾਰੀਆਂ ਨੰੂ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਪਾਰਦਰਸ਼ੀ ਢੰਗ ਨਾਲ ਲਾਭ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੈਪ ਵਿੱਚ ਵੱਖ-ਵੱਖ ਸਕੀਮਾਂ ਜਿਵੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ, 5-5 ਮਰਲੇ ਪਲਾਟ, ਮਗਨਰੇਗਾ ਜ਼ੋਬ ਕਾਰਡ, ਪੀ.ਐਸ.ਪੀ.ਸੀ ਐਲ, ਸਿੱਖਿਆ ਵਿਭਾਗ, ਖੁਰਾਕ ਤੇ ਸਿਵਲ ਸਪਲਾਈ, ਸੀ.ਡੀ.ਪੀ.ਓ ਦਫ਼ਤਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ, ਵਾਟਰ ਸਪਲਾਈ, ਡੀ.ਸੀ.ਪੀ.ਓ, ਖੇਤੀਬਾੜੀ ਵਿਭਾਗ, ਸਿਹਤ ਵਿਭਾਗ, ਲੀਡ ਬੈਕ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਰੋਜਗਾਰ ਅਤੇ ਸਿਖਲਾਈ ਵਿਭਾਗ ਆਦਿ ਵੱਲੋ ਫਾਰਮ ਭਰੇ ਗਏ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਆਵਾਸ ਦਿਵਸ ਵੀ ਮਨਾਇਆ ਗਿਆ, ਜਿਸ ਵਿੱਚ ਸਰਕਾਰ ਵੱਲੋ ਅਵਾਸ ਯੋਜਨਾ ਤਹਿਤ ਮੁਹੱਈਆ ਕਰਵਾਉਣ ਵਾਲੇ ਲਾਭ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਪ੍ਰਧਾਨਮੰਤਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਤਿੰਨ ਕਿਸ਼ਤਾਂ ਵਿੱਚ ਕੁੱਲ 1, 20,000 ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਕਿਸ਼ਤ 30,000 ਰੁਪਏ ਮਕਾਨ ਦੀ ਪ੍ਰਵਾਨਗੀ ਮਿਲਣ ਤੋਂੋਂ ਬਾਅਦ, ਦੂਜੀ ਕਿਸ਼ਤ 72,000 ਰੁਪਏ ਦੀਵਾਰਾਂ ਦੇ ਲੈਂਟਰ ਲੈਵਲ ਤੇ ਪੁੱਜਣ ਤੱਕ ਅਤੇ ਤੀਜੀ ਕਿਸ਼ਤ 18,000 ਰੁਪਏ ਘਰ ਪੂਰਾ ਮੁਕੰਮਲ ਹੋਣ ਤੋਂ ਬਾਅਦ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਦੀ ਵਧੇਰੇ ਜਾਣਕਾਰੀ ਵੈੱਬਸਾਇਟ pmayg.nic.in ਤੋਂ ਲਈ ਜਾ ਸਕਦੀ ਹੈ।
ਇਸ ਮੌਕੇ ਬੀ.ਡੀ.ਪੀ.ਓ ਹਰਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸੁਰੇਸ਼ ਕੁਮਾਰ, ਬਲਾਕ ਕੋਆਰਡੀਨੇਟਰ ਵਿਵੇਕ ਵਰਮਾ ਤੋਂ ਇਲਾਵਾ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।