← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਰਾਜਾਸਾਂਸੀ, 20 ਨਵੰਬਰ 2019 - ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ ''ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ ਮ੍ਰਿਤਕ ਉਨ੍ਹਾਂ ਦੇ ਘਰ ਫੇਰਾ ਪਾਉਣ ਲਈ ਲਿਆਂਦੀ ਗਈ। ਇਸ ਤੋਂ ਬਾਅਦ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਫੌਜੀ ਜਵਾਨਾਂ ਵਲੋਂ ਫਤਹਿਗੜ੍ਹ ਚੂੜੀਆਂ ਲਈ ਰਵਾਨਾ ਕਰ ਦਿੱਤਾ ਗਿਆ, ਜਿੱਥੇ ਕਿ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਫਤਹਿਗੜ੍ਹ ਚੂੜੀਆਂ 'ਚ ਸ਼ਹੀਦ ਮਨਿੰਦਰ ਸਿੰਘ ਦਾ ਬਾਕੀ ਪਰਿਵਾਰ ਰਹਿੰਦਾ ਹੈ।
Total Responses : 862