ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਕੂਲ ਸਟਾਫ਼ ਦੇ ਨਾਲ ।
ਜਗਦੀਸ਼ ਥਿੰਦ
ਗੁਰੂਹਰਸਹਾਏ / ਫਿਰੋਜ਼ਪੁਰ 22 ਨਵੰਬਰ
ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਰਾਏ ਉਤਾੜ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗਿਆਨ ਉਤਸਵ ਕਰਵਾਇਆ ਗਿਆ।
ਇਸ ਦੌਰਾਨ ਵਿਦਿਆਰਥੀਆਂ ਦੇ ਮੌਲਿਕ ਲਿਖਤ ਮੁਕਾਬਲੇ , ਬੋਲ ਲਿਖਤ ਮੁਕਾਬਲੇ , ਈਕੋ ਕਲੱਬ ਨਾਲ ਸਬੰਧਤ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਚਾਰਟ/ਮਾਡਲ ਦੀ ਪ੍ਰਦਰਸ਼ਨੀ ,ਵੱਖ - ਵੱਖ ਵਿਸ਼ਿਆਂ ਨਾਲ ਸਬੰਧਤ ਟੈਸਟ,ਮੈਥ,ਸਾਇੰਸ, ਇੰਗਲਿਸ਼ ਅਤੇ ਸਮਾਜਿਕ ਸਿੱਖਿਆ ਨਾਲ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਇਸ ਤੋਂ ਇਲਾਵਾ ਅਧਿਆਪਕਾਂ ਦੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਿੱਖਿਆਵਾਂ ਬਾਰੇ ਮੌਲਿਕ ਲਿਖਤ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਸਕੂਲ ਇੰਚਾਰਜ ਸ੍ਰੀਮਤੀ ਦਿਸ਼ਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਅਤੇ ਸਮਾਜ ਵਿਚ ਪ੍ਰਚਲਿਤ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਸਟਾਫ਼ ਮੈਂਬਰ ਮਨਪ੍ਰੀਤ ਕੰਬੋਜ, ਪਰਮਜੀਤ ਸਿੰਘ, ਪਵਨ ਕੰਬੋਜ, ਪਰਮਪਾਲ ਕੌਰ, ਸੰਦੀਪ ਕੁਮਾਰ, ਅਮਨਦੀਪ,ਪ੍ਰੀਤ ਬਾਲਾ, ਜਗਤਾਰ ਸਿੰਘ,ਸੁਨੀਤਾ ਰਾਣੀ, ਹਰਜਿੰਦਰ ਸਿੰਘ,ਹਰਵਿੰਦਰ ਕੌਰ, ਪ੍ਰਿਯੰਕਾ ਰਾਣੀ, ਆਦਿ ਹਾਜ਼ਰ ਸਨ।