← ਪਿਛੇ ਪਰਤੋ
ਜਗਦੀਸ਼ ਥਿੰਦ ਫ਼ਾਜ਼ਿਲਕਾ, 21 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਵਿਭਾਗਾਂ ਅੰਦਰ ਈ.ਆਫਿਸ ਪੋ੍ਰਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਐਸ.ਡੀ.ਐਮ. ਜਲਾਲਾਬਾਦ ਕਮ ਸਹਾਇਕ ਕਮਿਸ਼ਨਰ (ਸ਼ਿਕਾਇਤਾ) ਸ੍ਰੀ ਕੇਸ਼ਵ ਗੋਇਲ ਅਤੇ ਐਸ.ਡੀ.ਐਮ ਫਾਜ਼ਿਲਕਾ ਸ੍ਰੀ ਸੁਭਾਸ਼ ਖੱਟਕ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸ੍ਰੀ ਕੇਸ਼ਵ ਗੋਇਲ ਨੇ ਸਮੁਹ ਵਿਭਾਗੀ ਅਧਿਕਾਰੀਆਂ ਨੂੰ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ 01 ਜਨਵਰੀ 2020 ਤੋਂ ਸਮੂਹ ਦਫ਼ਤਰਾਂ ਦੇ ਕੰਮਕਾਜ਼ ਨੂੰ ਪੇਪਰ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ ਜਿਸਦੇ ਨਾਲ ਦਫ਼ਤਰੀ ਕੰਮਕਾਜ਼ ਅੰਦਰ ਹੋਰ ਵਧੇਰੇ ਤੇਜ਼ੀ ਆਵੇਗੀ। ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਈ.ਆਫ਼ਿਸ ਪੋ੍ਰਜੈਕਟ ਦੀ ਕਾਰਜ਼ਪ੍ਰਣਾਲੀ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਆਪਣੇ ਵਿਭਾਗ ਦਾ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਐਨ.ਆਈ.ਸੀ ਤੇ ਗਵਰਨੈਂਸ ਰਿਫੋਰਮਸ ਵਿਭਾਗ ਵੱਲੋਂ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਨੂੰ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ 27 ਨਵੰਬਰ ਤੋਂ ਪਹਿਲਾਂ ਆਪਣੇ ਦਫ਼ਤਰ ਅਧੀਨ ਆਉਂਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚਨਾ ਭੇਜੀ ਜਾਵੇ ਤਾਂ ਜੋ ਹਰੇਕ ਸਟਾਫ ਦੀ ਈ.ਮੇਲ ਆਈ.ਡੀ. ਤੇ ਈ-ਆਫਿਸ ਖਾਤਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਈ. ਆਫਿਸ ਪ੍ਰੋਜੈਕਟ ਨੂੰ ਹਰੇਕ ਵਿਭਾਗ ਵਿਖੇ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ ਤਾਂ ਜੋ 1 ਜਨਵਰੀ 2020 ਤੱਕ ਹਰੇਕ ਡਿਪਟੀ ਕਮਿਸ਼ਨਰ ਦਫ਼ਤਰ, ਐਸ.ਡੀ.ਐਮ. ਦਫਤਰ ਤੋਂ ਹੋਰਨਾਂ ਵਿਭਾਗਾਂ ’ਚ ਪੇਪਰ ਮੁਕਤ ਕੰਮ ਕੀਤਾ ਜਾ ਸਕੇ। ਇਸ ਦੇ ਨਾਲ-ਨਾਲ ਕੰਮ ’ਚ ਪਾਰਦਰਸ਼ਤਾ ਆਵੇਗੀ ਅਤੇ ਕੰਮ ਵੀ ਸਮਾਂਬੱਧ ਤਰੀਕੇ ਨਾਲ ਪੂਰਾ ਹੋ ਸਕੇਗਾ। ਇਸ ਮੌਕੇ ਡੀ.ਆਈ.ਓ ਪਿ੍ਰੰਸ ਗੋਇਲ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਮਨੀਸ਼ ਠਕਰਾਲ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Total Responses : 189