← ਪਿਛੇ ਪਰਤੋ
ਬਠਿੰਡਾ, 21 ਨਵੰਬਰ 2019 - ਭਠਿੰਡਾ ਦੇ ਭਾਈ ਭਗਤਾ 'ਚ ਇੱਕ ਨੌਜਵਾਨ ਨੂੰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕੁੜੀਆਂ ਨੂੰ ਛੇੜਨ ਤੋਂ ਰੋਕਣ ਤੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਪਤਾ ਲੱਗਿਆ ਹੈ ਕਿ ਭਾਈ ਭਗਤਾ ਦੇ ਸਰਕਾਰੀ ਸਕੂਲ ਦੇ ਅੱਗੇ ਕੁੱਝ ਮੁੰਡੇ ਉੱਥੋਂ ਲੰਘ ਰਹੀਆਂ ਕੁੜੀਆਂ ਨੂੰ ਛੇੜਨ ਲਈ ਖੜ੍ਹੇ ਸਨ ਜਿਨ੍ਹਾਂ ਨੂੰ ਇਸ ਨੌਜਵਾਨ ਵੱਲੋਂ ਰੋਕਿਆ ਗਿਆ। ਜਿਸ ਤੋਂ ਬਾਅਦ ਮੁੰਡਿਆਂ ਵੱਲੋਂ ਅਜਿਹਾ ਕਰਨ ਤੋਂ ਰੋਕਣ 'ਤੇ ਉਨ੍ਹਾਂ ਨੇ ਗੁਰਪ੍ਰੀਤ ਦੇ ਗੋਲੀ ਮਾਰ ਦਿੱਤੀ ਜੋ ਉਸ ਦੀ ਗਰਦਨ ਵਿੱਚ ਲੱਗੀ। ਜਿਸ ਤੋਂ ਬਾਅਦ ਨੌਜਵਾਨ ਨੂੰ ਜ਼ਖਮੀ ਹਾਲਤ 'ਚ ਬਠਿੰਡਾ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਫਿਲਹਾਲ ਕਿਸੇ ਦੀ ਵੀ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ ਜਦੋਂ ਕਿ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
Total Responses : 108