← ਪਿਛੇ ਪਰਤੋ
ਅੰਮ੍ਰਿਤਸਰ, 21 ਨਵੰਬਰ 2019 - ਅੰਮ੍ਰਿਤਸਰ ਦੇ ਪਿੰਡ ਵਰਪਾਲ 'ਚ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਟੁਕੜੇ-ਟੁਕੜੇ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬਲਕਾਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਵੱਲੋਂ ਬਲਕਾਰ ਸਿੰਘ ਦਾ ਬੜੀ ਹੀ ਬੇਰਹਿਮੀ ਨਾਲ ਕਤਲ ਕੀਤਾ ਗਿਆ, ਕਾਤਲਾਂ ਨੇ ਮ੍ਰਿਤਕ ਦੀਆਂ ਲੱਤਾਂ ਦੇ ਤੇਜ਼ਧਾਰ ਹਥਿਆਰਾਂ ਨਾਲ ਟੁਕੜੇ-ਟੁਕੜੇ ਕਰ ਦਿੱਤੇ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਕਾਰ ਸਿੰਘ ਆਪਣੇ ਸਹੁਰਾ ਘਰ 'ਚ ਰਹਿੰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Total Responses : 108