← ਪਿਛੇ ਪਰਤੋ
ਸੰਗਰੂਰ, 21 ਨਵੰਬਰ 2019 - ਡਾਇਰੈਕਰ ਸਿੱਖਿਆ ਵਿਭਾਗ ਵੱਲੋਂ ਡਿਊਟੀ 'ਚ ਕੁਤਾਹੀ ਵਰਤਣ 'ਤੇ ਇੱਕ ਲੈਕਚਰਾਰ ਨੂੰ ਮੁਅੱਤਲ ਕੀਤਾ ਗਿਆ ਹੈ। ਮੁਅੱਤਲ ਕੀਤੇ ਗਏ ਅਧਿਆਪਕ ਦਾ ਨਾਂਅ ਜੋਗਿੰਦਰ ਸਿੰਘ ਹੈ ਜੋ ਕਿ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) 'ਚ ਫਿਜ਼ੀਕਲ ਐਜੂਕੇਸ਼ਨ ਦੇ ਲੈਕਚਰਾਰ ਸਨ। ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਵਰਤਣ ਕਾਰਨ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਨੂੰ ਮੁਅੱਤਲ ਕੀਤਾ ਗਿਆ ਹੈ।
Total Responses : 189