← ਪਿਛੇ ਪਰਤੋ
ਸੰਜੀਵ ਸੂਦ
ਲੁਧਿਆਣਾ, 21 ਨਵੰਬਰ 2019 - ਲੁਧਿਆਣਾ ਦੇ ਜਮਾਲਪੁਰ ਦੀ ਸ਼ੰਕਰ ਕਲੋਨੀ 'ਚ ਇੱਕ ਪਰਿਵਾਰ 'ਤੇ ਕੁੱਝ ਨੌਜਵਾਨਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਹਮਲਾਵਰਾਂ ਨੇ ਪਰਿਵਾਰ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ। ਪਰਿਵਾਰ 'ਤੇ ਹਮਲਾ ਕਰਨ ਤੋਂ ਬਾਅਦ ਉਕਤ ਨੌਜਵਾਨਾਂ ਵੱਲੋਂ ਗਲੀ 'ਚ ਖੜੀਆਂ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ। ਹਮਲੇ ਦੀ ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ, ਜਿਸ 'ਚ ਸਾਫ ਦਿਖ ਰਿਹਾ ਹੈ ਕਿ ਨੌਜਵਾਨਾਂ ਵੱਲੋਂ ਕਿਵੇ ਹਥਿਆਰਾਂ ਨਾਲ ਗੱਡੀਆਂ ਦੀ ਭੰਨ-ਤੋੜ ਕਰ ਰਹੇ ਹਨ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Total Responses : 108