ਬਠਿੰਡਾ, 22 ਨਵੰਬਰ 2019 - ਬੀਤੇ ਕੁੱਝ ਦਿਨ ਪਹਿਲਾਂ ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਦਿੱਲੀ ਤੋਂ ਮਿਲ ਗਈਆਂ ਹਨ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸ਼ਨੀਵਾਰ ਨੂੰ ਤਿੰਨਾਂ ਲੜਕੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਐੱਸਐੱਸਪੀ ਨੇ ਲੜਕੀਆਂ ਦੇ ਘਰੋਂ ਜਾਣ ਦਾ ਕਾਰਨ ਦੱਸਦਿਆਂ ਕਿਹਾ ਕਿ ਲੜਕੀਆਂ ਆਪਣੇ ਘਰੇ ਖ਼ੁਸ਼ ਨਹੀਂ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਨਾਲ ਘਰ 'ਚ ਚੰਗਾ ਵਤੀਰਾ ਨਹੀਂ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਨਾਲ ਆਮ ਹੀ ਕੁੱਟਮਾਰ ਕੀਤੀ ਜਾਂਦੀ ਸੀ ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਘਰੋਂ ਜਾਣ ਦਾ ਮਹੀਨਾ ਇੱਕ ਮਹੀਨਾ ਪਹਿਲਾ ਇਰਾਦਾ ਬਣਾਇਆ ਸੀ ਅਤੇ ਇਸੇ ਕਾਰਨ ਉਹ ਘਰੋਂ ਚਲੀਆਂ ਗਈਆਂ ਸਨ।