ਚੰਡੀਗੜ੍ਹ, 22 ਨਵੰਬਰ 2019 - ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਰਮੀਨੀਆ ਪੁਲਿਸ ਨੇ ਡਿਪੋਰਟ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਉਸ ਦੇ ਦਿੱਲੀ ਦੇ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰਨ ਲਈ ਆਪਣੀ ਤਿਆਰੀ ਕਰੀ ਬੈਠੀ ਹੈ। ਇਸ ਸਬੰਧੀ ਡੀਜੀਪੀ ਪੰਜਾਬ ਦਿਨਕਰ ਗੁਪਤਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਸੁਖਪ੍ਰੀਤ ਬੁੱਢਾ 'ਤੇ ਪੰਜਾਬ ਅਤੇ ਹਰਿਆਣਾ 'ਚ 15 ਕੇਸ ਦਰਜ ਹਨ ਅਤੇ ਦੋਵਾਂ ਸੂਬਿਆਂ ਦੀ ਪੁਲਿਸ ਨੂੰ ਉਹ ਲੋੜੀਂਦਾ ਹੈ।
ਸੁਖਪ੍ਰੀਤ ਬੁੱਢਾ 'ਤੇ ਕਤਲ, ਕਤਲ ਦੀ ਕੋਸ਼ਿਸ਼, ਜਬਰ ਜਨਾਹ, ਗੈਰਕਾਨੂੰਨੀ ਗਤੀਵਿਧੀਆਂ ਆਦਿ ਦੇ ਕੁੱਲ ਪੰਦਰਾਂ ਤੋਂ ਜ਼ਿਆਦਾ ਮਾਮਲੇ ਦਰਜ ਹਨ ਪਰ ਉਹ ਹਾਲ ਹੀ ਵਿੱਚ ਖਾਲਿਸਤਾਨ ਪੱਖੀ ਤੱਤਾਂ ਨਾਲ ਆਪਣੇ ਸੰਪਰਕਾਂ ਲਈ ਪੰਜਾਬ ਪੁਲਿਸ ਦੇ ਧਿਆਨ ਵਿੱਚ ਆਇਆ ਹੈ।