ਜੀ ਐੱਸ ਪੰਨੂ
ਪਟਿਆਲਾ, 26 ਨਵੰਬਰ 2019 - ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਿਹਰੀਆਂ ਪਟਿਆਲਾ ਦੇ ਸਮਝੌਤਾ ਸਦਨ ਵਿਖੇ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ, ਜਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ।
ਇਸ ਮੌਕੇ ਸ਼ੈਸ਼ਨਜ ਜੱਜ-ਕਮ-ਚੇਅਰਮੈਨਅਗਰਵਾਲ ਨੇ ਦੱਸਿਆ ਕਿ 26 ਨਵੰਬਰ 1949 ਨੂੰ ਭਾਰਤ ਦਾ ਸੰਵਿਧਾਨ ਅਪਣਾਇਆ ਗਿਆ ਅਤੇ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ। ਇਸ ਕਰਕੇ 26 ਨਵੰਬਰ ਨੂੰ ਸੰਵਿਧਾਨ ਦਿਵਸ ਵੱਜੋ ਮਨਾਇਆ ਜਾਂਦਾ ਹੈ।
ਇਸ ਮੌਕੇ ਰਿਟੇਨਰ ਐਡਵੋਕੇਟ, ਪੈਨਲ ਐਡਵੋਕੇਟ, ਪੀ.ਐਲ.ਵੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਸਥਾਈ ਲੋਕ ਅਦਾਲਤ, ਮੀਡੀਏਸ਼ਨ ਸੈਂਟਰ ਦਾ ਸਟਾਫ ਨੇ ਸ਼ਮੂਲੀਅਤ ਕੀਤੀ। ਸਮਾਰੋਹ ਮੌਕੇ ਭਾਰਤ ਦੇ ਸੰਵਿਧਾਨ ਵਿੱਚ ਲਿਖਤ ਪ੍ਰਸਤਾਵਨਾ ਨੂੰ ਪੜ੍ਹਿਆ ਗਿਆ। ਮਨਦੀਪ ਵਰਮਾ ਰਿਟੇਨਰ ਐਡਵੇਕੇਟ ਨੇ ਪ੍ਰਸਤਾਵਨਾ ਅਤੇ ਭਾਰਤੀ ਨਾਗਰਿਕਾਂ ਦੇ ਦੇਸ਼ ਪ੍ਰਤੀ ਮੋਲਿਕ ਕਰਤੱਵਾਂ ਦੀ ਮਹਤੱਤਾ 'ਤੇ ਚਾਨਣਾ ਪਾਇਆ। ਇਸ ਤੋ ਇਲਾਵਾ ਜ਼ਿਲ੍ਹੇ ਦੇ ਅਲੱਗ-ਅਲੱਗ ਸਕੂਲਾਂ ਤੇ ਤਹਿਸੀਲਾਂ 'ਚ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋ ਸੰਵਿਧਾਨ ਦਿਵਸ ਮਨਾਇਆ ਗਿਆ।