ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 01 ਦਸੰਬਰ 2019: ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਵਿਰੁੱਧ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕੀਤੇ ਜਾਣ ਦੇ ਦੋਸ਼ਾਂ ਨੂੰ ਲੈ ਕੇ ਉਸ ਨੂੰ ਤਲਬ ਕਰਨ ਦੀ ਮੰਗ ਸਬੰਧੀ ਕਰੀਬ ਦੋ ਮਹੀਨੇ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼ ਵਿਦੇਸ਼ ਨਾਲ ਸਬੰਧਿਤ ਦੋ ਦਰਜ਼ਨ ਦੇ ਕਰੀਬ ਸਿੱਖ ਜਥੇਬੰਦੀਆਂ ਤੇ ਪ੍ਰਚਾਰਕਾਂ ਵਲੋਂ ਕੀਤੀਆਂ ਗਈਆਂ ਸ਼ਿਕਾਇਤਾਂ ਦੀ ਪੜਤਾਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬਣਾਈ ਪੰਜ ਮੈਂਬਰੀ ਪੜਤਾਲ ਕਮੇਟੀ ਵਲੋਂ ਇਸ ਮਾਮਲੇ ਦੀ ਛਾਣ-ਬੀਣ ਸ਼ੁਰੂ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ 5 ਮੈਂਬਰੀ ਕਮੇਟੀ ਜਿਸ ਦੇ ਮੈਂਬਰਾਂ ਦੇ ਨਾਵਾਂ ਦਾ ਅਜੇ ਮੀਡੀਆ ਵਿਚ ਖੁਲਾਸਾ ਨਹੀਂ ਕੀਤਾ ਗਿਆ, ਵਲੋਂ ਬੀਤੇ ਦਿਨ ਅੰਮ੍ਰਿਤਸਰ ਵਿਖੇ ਗੁੱਪ-ਚੁੱਪ ਢੰਗ ਨਾਲ ਇਕੱਤਰਤਾ ਵੀ ਕੀਤੀ ਗਈ ਹੈ। ਇਸ ਕਮੇਟੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ 'ਵਰਸਿਟੀ ਪਟਿਆਲਾ ਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਨਾਲ ਸਬੰਧਿਤ ਸਿੱਖ ਵਿਦਵਾਨਾਂ ਸਮੇਤ 5 ਸਿੱਖ ਬੁੱਧਜੀਵੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ । ਸੂਤਰਾਂ ਅਨੁਸਾਰ ਇਸ ਕਮੇਟੀ ਨੂੰ ਸੰਤ ਢੱਡਰੀਆਂ ਵਾਲੇ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਦੇ ਸੈਂਕੜੇ ਪੇਪਰਾਂ ਦਾ ਪੁਲੰਦਾ ਤੇ 100 ਦੇ ਕਰੀਬ ਵੀਡੀਓਜ਼ ਸੀਡੀਜ਼ ਸਾਪ ਦਿੱਤੀਆਂ ਗਈਆਂ ਹਨ, ਜਿਨ•ਾਂ ਦੀ ਪੜਤਾਲ ਉਪਰੰਤ ਕਮੇਟੀ ਵਲੋਂ ਢੱਡਰੀਆਂ ਵਾਲੇ ਨਾਲ ਉਨ•ਾਂ ਦਾ ਪੱਖ ਜਾਣਨ ਲਈ ਸੰਪਰਕ ਕੀਤੇ ਜਾਣ ਦੀ ਸੰਭਾਵਨਾ ਹੈ ।