← ਪਿਛੇ ਪਰਤੋ
ਸੰਜੀਵ ਸੂਦ
ਲੁਧਿਆਣਾ, 1 ਦਸੰਬਰ 2019 - ਲੁਧਿਆਣਾ ਦੇ ਲਿੰਕ ਰੋਡ 'ਤੇ ਬੱਸ ਅੱਡੇ ਕੋਲ ਸਥਿਤ ਹੋਟਲ ਸ਼ੇਵਰਨ ਕਲਾਸਿਕ ਦੇ ਬਾਹਰ ਅਚਾਨਕ ਇੱਕ ਟਾਟਾ ਇੰਡੀਗੋ ਕਾਰ ਨੂੰ ਅੱਗ ਲੱਗ ਗਈ। ਅੱਗ ਇਨ੍ਹੀ ਭਿਆਨਕ ਸੀ ਕਿ ਕੁੱਝ ਹੀ ਪਲਾਂ 'ਚ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਦੌਰਾਨ ਕਾਰ ਸਵਾਰਾਂ ਨੇ ਬੜੀ ਮੁਸ਼ਕਿਲ ਨਾਲ ਕਾਰ 'ਚੋਂ ਨਿੱਕਲ ਕੇ ਆਪਣੀ ਜਾਨ ਬਚਾਈ ਅਤੇ ਇਸ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜਿਸ ਤੋਂ ਬਾਅਦ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਗੱਡੀ ਨੂੰ ਲੱਗੀ ਅੱਗ ਬੁਝਾਈ। ਕਾਰ ਸਵਾਰ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ ਲੁਧਿਆਣਾ ਦੇ ਪਿੰਡ ਬੀਰਮੀ ਜਾਣਾ ਸੀ ਪਰ ਰਸਤੇ 'ਚ ਹੀ ਸ਼ਾਰਟ ਸਰਕਟ ਹੋਣ ਦੇ ਕਾਰਨ ਗੱਡੀ ਨੂੰ ਅੱਗ ਲੱਗ ਗਈ ਅਤੇ ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਗੱਡੀ 'ਚੋਂ ਨਿੱਕਲ ਕੇ ਆਪਣੀ ਜਾਨ ਬਚਾਈ। ਅੱਗ ਲੱਗਣ ਕਾਰਨ ਗੱਡੀ ਦੇ ਸਾਰੇ ਕਾਗਜ ਪੱਤਰ ਵੀ ਸੜ ਕੇ ਸਵਾਹ ਹੋ ਗਏ। ਉਨ੍ਹਾਂ ਦੱਸਿਆ ਕਿ ਗੱਡੀ 'ਚ ਇੱਕ ਔਰਤ ਸਮੇਤ ਕੁੱਲ ਚਾਰ ਜਾਣੇ ਸਵਾਰ ਸਨ।
Total Responses : 267