ਨਵੀਂ ਦਿੱਲੀ, 01 ਦਸੰਬਰ 2019 - ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਅੰਮ੍ਰਿਤਸਰ ਸਮੇਤ 6 ਏਅਰਪੋਰਟਾਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕਰਨ ਦੀ ਤਜ਼ਵੀਜ਼ ਰੱਖੀ ਗਈ ਹੈ। ਪਤਾ ਲੱਗਾ ਹੈ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਕੇਂਦਰ ਨੂੰ ਅੰਮ੍ਰਿਤਸਰ, ਵਾਰਾਣਸੀ, ਭੁਵਨੇਸ਼ਵਰ, ਇੰਦੌਰ, ਰਾਏਪੁਰ ਅਤੇ ਤ੍ਰਿਚੀ ਦੇ ਹਵਾਈ ਅੱਡਿਆਂ ਨੂੰ ਨਿੱਜੀ ਕੰਪਨੀਆਂ ਹਵਾਲੇ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਵਿੱਚ ਲਖਨਊ, ਅਹਿਮਦਾਬਾਦ, ਜੈਪੁਰ, ਮੰਗਲੁਰੂ, ਥਿਰੂਵੰਥਾਪੁਰਮ, ਅਤੇ ਗੁਹਾਟੀ ਦੇ ਹਵਾਈ ਅੱਡਿਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਗਿਆ ਸੀ।
ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ 5 ਸਤੰਬਰ ਨੂੰ ਹੋਈ ਮੀਟਿੰਗ 'ਚ ਛੇ ਹੋਰ ਹਵਾਈ ਅੱਡਿਆਂ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਅਧਿਕਾਰੀ ਨੇ ਅੱਗੇ ਕਿਹਾ ਬੋਰਡ ਵੱਲੋਂ ਫੈਸਲਾ ਲੈਣ ਤੋਂ ਬਾਅਦ ਇਸ ਸਬੰਧੀ ਮੰਜੂਰੀ ਲੈਣ ਲਈ ਆਪਣੀ ਸਿਫਾਰਸ਼ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ।