ਚੰਡੀਗੜ੍ਹ, 02 ਦਸੰਬਰ 2019 - ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਆਪਣੇ ਵਾਅਦੇ ਮੁਤਾਬਿਕ 26 ਜਨਵਰੀ ਤੋਂ ਸਮਾਰਟ ਦੇਣ ਜਾ ਰਹੀ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 1.6 ਲੱਖ ਸਮਾਰਟਫੋਨ ਦਾ ਪਹਿਲਾ ਬੈਚ 11 ਵੀਂ ਅਤੇ 12 ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਉਮੀਦ ਜਤਾਈ ਕਿ ਇਹ ਸਮਾਰਟ ਫੋਨ ਉਨ੍ਹਾਂ ਦੀ ਪੜ੍ਹਾਈ 'ਚ ਸਹਾਇਤਾ ਕਰਨਗੇ ਅਤੇ ਪੜ੍ਹਾਈ ਉਨ੍ਹਾਂ ਲਈ ਹੋਰ ਵੀ ਸੁਖਾਲੀ ਬਣਾਉਣਗੇ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/capt_amarinder/status/1201508638558314497