ਰਾਜੋਆਣਾ ਦੀ ਫਾਂਸੀ ਮੁਆਫ਼ੀ ਤੋਂ ਮੁੱਕਰਨ ਨਾਲ ਦਿੱਲੀ ਦਾ ਦੋਗਲਾ ਚਿਹਰਾ ਆਇਆ ਸਾਹਮਣੇ -ਜਥੇਦਾਰ ਅਕਾਲ ਤਖਤ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 4 ਦਸੰਬਰ, 2019 : ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ੀ ਤੋਂ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਮੁਕਰ ਜਾਣ ਨਾਲ ਇੱਕ ਵਾਰ ਫਿਰ ਦਿੱਲੀ ਸਰਕਾਰ ਦਾ ਸਿੱਖਾਂ ਪ੍ਰਤੀ ਦੋਗਲਾ ਕਿਰਦਾਰ ਸਾਹਮਣੇ ਆ ਗਿਆ ਹੈ।। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।। ਉਨਾਂ ਨੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਰਦੇਸ਼ ਦਿੱਤੇ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਪੈਰਵਾਈ ਕਰਨ।।