ਟਰੇਨਾਂ ਦੇ ਰੱਦ 'ਚ ਹੋਣ ਕਾਰਨ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਘਟੀ ਯਾਤਰੀਆਂ ਦੀ ਆਮਦ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 4 ਦਸੰਬਰ, 2019 : ਕਿਸਾਨ ਜਥੇਬੰਦੀਆਂ ਵਲੋਂ ਅੱਜ ਅੰਮ੍ਰਿਤਸਰ-ਦਿੱਲੀ ਰੇਲਵੇ ਟਰੈਕ ਬੰਦ ਕੀਤੇ ਜਾਣ ਕਾਰਨ ਰੇਲ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਹੈ।। ਕਿਸਾਨਾਂ ਦੇ ਧਰਨੇ ਕਾਰਨ ਸ਼ਤਾਬਦੀ, ਸ਼ਾਨ-ਏ-ਪੰਜਾਬ ਸਮੇਤ ਕਈ ਰੇਲ ਗੱਡੀਆਂ ਰੱਦ ਹੋ ਗਈਆਂ ਹਨ।। ਉੱਥੇ ਸ਼ਤਾਬਦੀ ਐਕਸਪ੍ਰੈੱਸ ਅੰਮ੍ਰਿਤਸਰ ਦੀ ਬਜਾਏ ਬਿਆਸ ਤੱਕ ਹੀ ਚੱਲੇਗੀ।। ਰੇਲ ਗੱਡੀਆਂ ਦੇ ਰੱਦ ਹੋਣ ਕਾਰਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੀ ਆਮਦ ਕਾਫ਼ੀ ਘੱਟ ਗਈ ਹੈ।। ਉੱਥੇ ਹੀ ਜਿਹੜੇ ਯਾਤਰੀ ਰੇਲਵੇ ਸਟੇਸ਼ਨ 'ਤੇ ਪਹੁੰਚੇ ਹੋਏ ਹਨ, ਉਹ ਟਰੇਨਾਂ ਨੂੰ ਲੈ ਕੇ ਦੁਚਿੱਤੀ 'ਚ ਹਨ।।