← ਪਿਛੇ ਪਰਤੋ
ਕਲਗੀਧਰ ਟਰੱਸਟ ਬੜੂ ਸਾਹਿਬ ਦੀ ਰਹਿਨੁਆਈ ਹੇਠ ਚੱਲ ਰਹੀ ਅਕਾਲ ਅਕੈਡਮੀ ਬਿਲਗਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ । ਇਸ ਮੌਕੇ ਬੱਚਿਆਂ ਵਲੋਂ ਗੁਰੂ ਜੀ ਦੀ ਜੀਵਨੀ ਤੇ ਸ਼ਬਦ ਕੀਰਤਨ ਸਰਵਣ ਕੀਤਾ । ਮੈਡਮ ਰਾਜਵਿੰਦਰ ਕੌਰ ਨੇ ਗੁਰੂ ਜੀ ਦੀਆਂ ਸਿਖਿਆਵਾਂ ਬਾਰੇ ਜਾਣੂ ਕਰਵਾਇਆ ਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਦੀ ਮਹੱਤਤਾ ਦਸੀ ।ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਸਾਹਨੀ ਨੇ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਸਿਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ।
Total Responses : 260