ਗੁਰਨਾਮ ਸਿੱਧੂ
ਫਿਰੋਜਪੁਰ, 5 ਦਸਬੰਰ 2019 : ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਦੀ ਬਿਹਤਰੀ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੀ ਯੋਗ ਅਗਵਾਈ ਸਦਕਾ ਸਿੱਖਿਆ ਵਿਭਾਗ ਵੱਲੋਂ ਦੋ ਸਾਲ ਪਹਿਲਾਂ ਬਾਲ ਦਿਵਸ ਮੌਕੇ ਪ੍ਰੀ ਪ੍ਰਾਇਮਰੀ ਜਮਾਤਾਂ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ ਸੀ। ਜਿਸ ਸਦਕਾ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਇਹ ਜਮਾਤਾਂ ਸਫ਼ਲਤਾਪੂਰਵਕ ਚੱਲ ਰਹੀਆਂ ਹਨ। ਵਿਭਾਗ ਵੱਲੋਂ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਉਦੇਸ਼ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਨੂੰ ਗੁਣਾਤਮਿਕ ਮੁੱਢਲੀ ਸਿੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਸਿੱਖਿਆ ਵਿਭਾਗ ਵੱਲੋਂ ਇਹਨਾਂ ਜਮਾਤਾਂ ਦੇ ਵਿਕਾਸ ਲਈ ਸਮੇਂ-ਸਮੇਂ ਤੇ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰ ਵੱਲੋਂ ਪ੍ਰੀ ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਲਈ ਖੇਡਾਂ ਦਾ ਸਮਾਨ ਖਰੀਦਣ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਹਰਿੰਦਰ ਸਿੰਘ ਜੀ ਨੇ ਦੱਸਿਆ ਕਿ ਇਸ ਸੰਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੁਆਰਾ ਜਾਰੀ ਪੱਤਰ ਅਨੁਸਾਰ ਪ੍ਰਤੀ ਸਕੂਲ 19 ਹਜ਼ਾਰ ਰੁਪਏ ,ਜਿਸ ਤਹਿਤ ਜਿਲ੍ਹਾ ਫਿਰੋਜਪੁਰ ਦੇ 613 ਸਕੂਲਾਂ ਲਈ ਕੁੱਲ 116.47 ਰੁਪਏ ਦੀ ਰਾਸ਼ੀ ਪ੍ਰੀ ਪ੍ਰਾਇਮਰੀ ਜਮਾਤਾਂ ਲਈ ਖੇਡਾਂ ਦੇ ਸਮਾਨ ਦੀ ਖ਼ਰੀਦ ਲਈ ਗ੍ਰਾਂਟ ਦੇ ਰੂਪ ਵਿੱਚ ਜਾਰੀ ਕੀਤੀ ਹੈ। ਇਸ ਗ੍ਰਾਂਟ ਅਧੀਨ ਖਰੀਦੇ ਜਾਣ ਵਾਲੇ ਸਮਾਨ ਸਬੰਧੀ ਵਿਭਾਗ ਵੱਲੋਂ ਕੁੱਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ , ਪੱਤਰ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ( ਐ. ਸਿੱ) ਇਸ ਗ੍ਰਾਂਟ ਨੂੰ ਸਕੂਲ ਪੱਧਰ ਤੇ ਤੁਰੰਤ ਜਾਰੀ ਕਰਨਾ ਯਕੀਨੀ ਬਣਾਉਣ ਅਤੇ ਸਕੂਲ ਮੁਖੀ ਇਸ ਗ੍ਰਾਂਟ ਨੂੰ ਨਿਯਮਾਂ ਅਨੁਸਾਰ ਖਰਚ ਕਰਨਾ ਯਕੀਨੀ ਬਣਾਉਣਗੇ।
ਪੱਤਰ ਅਨੁਸਾਰ ਇਹ ਗ੍ਰਾਂਟ ਕੇਵਲ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਲਈ ਖੇਡਾਂ ਦੇ ਸਮਾਨ ਜਿਵੇਂ ਸਲਾਈਡ, ਸਲਿੰਗ, ਬੈਲੰਸ ਬੀ., ਸੀ-ਸਾਅ ਅਤੇ ਟਾਇਰਾਂ ਦੇ ਅਕਾਰ ਆਦਿ ਦੀ ਖ਼ਰੀਦ ਲਈ ਹੀ ਖਰਚ ਕੀਤੀ ਜਾਵੇਗੀਇਸ ਸਬੰਧੀ ਇਹ ਵੀ ਕਿਹਾ ਕਿ ਇਹਨਾਂ ਵਸਤੂਆਂ ਵਿੱਚੋਂ ਉਹਨਾਂ ਵਸਤੂਆਂ ਦੀ ਹੀ ਖ਼ਰੀਦ ਕੀਤੀ ਜਾਣੀ ਹੈ ਜੋ ਪਹਿਲਾ ਤੋਂ ਸਕੂਲ ਵਿੱਚ ਉਪਲੱਬਧ ਨਹੀਂ ਹਨ ।ਗ੍ਰਾਂਟ ਅਧੀਨ ਖਰੀਦਿਆ ਗਿਆ ਸਮਾਨ ਕੁਆਲਿਟੀ ਵਜੋਂ 3-6 ਸਾਲ ਦੇ ਬੱਚੇ ਦੀ ਵਰਤੋਂ ਲਈ ਅਨੁਕੂਲ ਅਤੇ ਸੁਰੱਖਿਅਤ ਹੋਵੇਗਾ ਸਕੂਲ ਵਲੋਂ ਇਹ ਗ੍ਰਾਂਟ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਖਰਚ ਕੀਤੀ ਜਾਵੇਗੀ ।ਉੱਪ ਜਿਲ੍ਹਾ ਸਿੱਖਿਆ ਅਫਸਰ ਸੁੱਖਵਿੰਦਰ ਸਿੰਘ , ਰੁਪਿੰਦਰ ਕੌਰ ਅਤੇ ਜਿਲ੍ਹੇ ਦੇ ਸਮੂਹ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਜੀ ਦੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਜੀ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਗਾ ਕੀਤੀ।