ਹਰਿਆਣਾ ਵੱਲੋਂ ਪ੍ਰਾਈਵੇਟ ਸਕੂਲਾਂ 'ਚ ਨਰਸਰੀ, ਐਲ ਕੇ ਜੀ ਅਤੇ ਯੂ ਕੇ ਜੀ ਕਲਾਸਾਂ ਬੰਦ ਕਰਨ ਦੇ ਹੁਕਮ
ਚੰਡੀਗੜ, 6 ਦਸੰਬਰ, 2019 : ਹਰਿਆਣਾ ਸਰਕਾਰ ਨੇ ਰਾਜ ਦੇ ਪ੍ਰਾਈਵੇਟ ਸਕੂਲਾਂ ਵਿਚ ਨਰਸੀ, ਐਲ. ਕੇ. ਜੀ. ਅਤੇ ਯੂ. ਕੇ. ਜੀ. ਕਲਾਸਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਕਦਮ ਬਾਰੇ ਜਾਣਕਾਰੀ ਦਿੰਦਿਆਂ ਰੋਹਤਕ ਦੇ ਐਲੀਮੈਂਟਰੀ ਐਜੂਕੇਸ਼ਨ ਅਫਸਰ ਵਿਜੇ ਲਕਸ਼ਮੀ ਨੰਦਲ ਨੇ ਦੱਸਿਆ ਕਿ ਇਸ ਨਾਲ ਬੱਚਿਆਂ ਨੂੰ ਖੇਡਣ ਤੇ ਵਧਣ ਦਾ ਖੁਲ•ਾ ਸਮਾਂ ਮਿਲ ਸਕੇਗਾ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੇ ਨਰਸਰੀ, ਐਲ.ਕੇ. ਜੀ. ਅਤੇ ਯੂ. ਕੇ. ਜੀ. ਕਲਾਸਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਬੱਚੇ ਨੂੰ ਪੰਜ ਸਾਲ ਦਾ ਹੋਣ 'ਤੇ ਹੀ ਸਕੂਲ ਵਿਚ ਦਾਖਲ ਕਰਵਾਉਣਾ ਚਾਹੀਦਾ ਹੈ ਤਾਂ ਜੋ ਕਿ ਉਸਦਾ ਸਰੀਰਕ ਤੇ ਬੌਧਿਕ ਵਿਕਾਸ ਸੁਚੱਜੇ ਰੂਪ ਵਿਚ ਹੋ ਸਕੇ। ਉਹਨਾਂ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਆਂਗਣਵਾੜੀ ਜਾਂ ਪਲੇਅ ਸਕੂਲਾਂ ਵਿਚ ਜਾ ਸਕਦੇ ਹਨ।
ਇਸ ਹੁਕਮ 'ਤੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਮੰਗ ਇਹ ਹੁਕਮ ਸਰਕਾਰੀ ਸਕੂਲਾਂ 'ਤੇ ਵੀ ਲਾਗੂ ਕੀਤਾ ਜਾਵੇ।