ਜਲੰਧਰ, 6 ਦਸੰਬਰ 2019 - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਇਹ ਰੈਡ ਈ.ਡੀ. ਅਫ਼ਸਰ ਨਿਰੰਜਨ ਸਿੰਘ ਦੀ ਟੀਮ ਵੱਲੋਂ ਕੀਤੀ ਗਈ।
ਤੁਹਾਨੂੰ ਇਹ ਵੀ ਦੱਸ ਦੇਈਏ ਕਿ ਅੱਜ ਈਡੀ ਵੱਲੋ ਜਲੰਧਰ 'ਚ ਛੇ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ । ਜਿਸ 'ਚ ਈਡੀ ਵੱਲੋਂ ਕਾਂਗਰਸ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਸਣੇ ਵੱਡੇ ਪ੍ਰਾਪਰਟੀ ਐਡਵਾਈਜ਼ਰਾਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ ਗਏ।
ਸੂਤਰਾਂ ਅਨੁਸਾਰ ਇਹ ਪਤਾ ਲੱਗਿਆ ਹੈ ਕਿ ਈਡੀ ਨੂੰ ਕੁਝ ਲੋਕਾਂ ਦੇ ਖਾਤੇ ਵਿਦੇਸ਼ਾਂ ਵਿੱਚ ਹੋਣ ਦੀ ਸ਼ਿਕਾਇਤ ਮਿਲੀ ਸੀ। ਜਿਸ ਕਰਨ ਈਡੀ ਵੱਲੋਂ ਇਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰਕੇ ਕਾਗਜ਼-ਪੱਤਰ ਵੇਖੇ ਗਏ। ਸੂਤਰਾਂ ਮੁਤਾਬਕ ਕੈਨੇਡਾ ਵਿੱਚ ਖਾਤੇ ਹੋਣ ਤੇ ਵਿਦੇਸ਼ਾਂ 'ਚ ਪੈਸੇ ਭੇਜਣ ਦਾ ਮਾਮਲਾ ਹੈ।