ਏ,ਡੀ,ਸੀ ਜਸਪ੍ਰੀਤ ਸਿੰਘ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 06 ਦਸੰਬਰ : ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ 10 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਮਰਾ ਨੰ: 122 ਵਿਖੇ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜੋ ਕਿ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਪੜ੍ਹੇ ਲਿਖੇ ਗਰੈਜੁਏਟ (ਨਾਲ ਤਕਨੀਕੀ) ਜਿਸ ਵਿੱਚ ਬੀ.ਏ., ਬੀ. ਕਾਮ, ਬੀ.ਸੀ.ਏ., ਬੀ.ਬੀ.ਏ., ਐਮ.ਬੀ.ਏ. ਤੇ ਐਮ.ਸੀ.ਏ. ਆਦਿ ਵਿਦਿਅਕ ਯੋਗਤਾ ਵਾਲੇ ਨੌਜਵਾਨ ਜਿਨ੍ਹਾਂ ਦੀ ਉਮਰ 18 ਸਾਲ ਤੋਂ 26 ਸਾਲ ਦੇ ਦਰਮਿਆਨ ਹੈ, ਉਹ ਇਸ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।