← ਪਿਛੇ ਪਰਤੋ
ਗੁਰਨਾਮ ਸਿੱਧੂ ਫਿਰੋਜ਼ਪੁਰ 07 ਦਸੰਬਰ 2019 : ਐੱਸਟੀਐੱਫ ਰੇਂਜ਼ ਫਿਰੋਜ਼ਪੁਰ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਅਮਰਜੀਤ ਸਿੰਘ ਐੱਸਟੀਐੱਫ ਰੇਂਜ਼ ਫਿਰੋਜ਼ਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਕਿਲੇ ਵਾਲਾ ਚੋਂਕ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਲੱਖਾ ਉਰਫ ਲੱਕੀ ਪੁੱਤਰ ਬਸ਼ੀਰ ਵਾਸੀ ਪੀਰਾ ਵਾਲਾ ਅਤੇ ਹਰਪਾਲ ਸਿੰਘ ਉਰਫ ਸਾਜਨ ਪੁੱਤਰ ਵੱਸਣ ਸਿੰਘ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ ਸ਼ਹਿਰ ਜੋ ਸਮੈਕ ਤੇ ਹੈਰੋਇਨ ਵੇਚਣ ਦਾ ਧੰਦਾ ਫਿਰੋਜ਼ਪੁਰ ਦੇ ਆਸ ਪਾਸ ਕਰਦੇ ਹਨ ਜੋ ਅੱਜ ਨਵਾਂ ਬਾਰ ਕੇ ਪਿੰਡ ਵੱਲੋਂ ਮੋਟਰਸਾਈਕਲ ਪਲਟੀਨਾ ਨੰਬਰ ਪੀਬੀ 05 ਏ ਐੱਲ 5081 'ਤੇ ਫਿਰੋਜਪੁਰ ਕੈਂਟ ਵੱਲ ਨੂੰ ਆ ਰਹੇ ਹਨ, ਜੇਕਰ ਕਾਬੂ ਕੀਤਾ ਜਾਵੇ ਤਾਂ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਜਾਂਚਕਰਤਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਉਕਤ ਦੋਸ਼ੀਆਂ ਨੂੰ ਮੋਟਰਸਾਈਕਲ ਸਮੇਤ ਕਾਬ ਕੀਤਾ ਤੇ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 928