← ਪਿਛੇ ਪਰਤੋ
ਚੰਡੀਗੜ੍ਹ, 7 ਦਸੰਬਰ 2019 - ਯੂਥ ਕਾਂਗਰਸ ਦੀਆਂ ਅਹੁਦੇਦਾਰੀਆ ਨੂੰ ਲੈ ਕੇ ਬੀਤੇ ਦਿਨ (6 ਦਸੰਬਰ) ਨੂੰ ਸਪੰਨ ਹੋਈਆਂ ਚੋਣਾਂ ਦੇ ਅੱਜ ਚੋਣ ਨਤੀਜੇ ਐਲਾਨ ਦਿੱਤੇ ਗਏ ਹਨ। ਜਿਸ 'ਚ ਬਰਿੰਦਰ ਢਿੱਲੋਂ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਹਨ। ਇਸ ਤੋਂ ਬਿਨਾਂ ਫਗਵਾੜਾ ਵਾਸੀ ਸੌਰਵ ਖੁੱਲਰ ਆਪਣੇ ਵਿਰੋਧੀ ਉਮੀਦਵਾਰ ਹਰਜੀਮਾਨ ਨੂੰ 74 ਵੋਟਾਂ ਨਾਲ ਹਰਾ ਕੇ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਪ੍ਰਧਾਨ ਬਣੇ। ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ ਪ੍ਰਧਾਨ ਬਣੇ। ਇਸ ਤੋਂ ਬਿਨਾਂ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ ਤਰਨਤਾਰਨ ਦੇ ਵਾਈਸ ਪ੍ਰਧਾਨ ਬਣੇ। ਇਸ ਤੋਂ ਬਿਨਾਂ ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ ਜਿੱਤੀ ਅਤੇ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ ਨੇ ਜਿੱਤੀ। ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਜਿੱਤ ਦਰਜ ਕੀਤੀ ਅਤੇ ਸੰਗਰੂਰ ਅਸੈਂਬਲੀ ਲਈ ਹੋਈ ਚੋਣ 'ਚੋਂ ਪੰਜਾਬ ਐੱਸ. ਸੀ. ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਦੇ ਸਪੁੱਤਰ ਸਾਜਨ ਕਾਂਗੜਾ ਨੇ ਬਾਜ਼ੀ ਮਾਰੀ ਜਦੋਂ ਕਿ ਜ਼ਿਲ੍ਹਾ ਪ੍ਰਧਾਨ ਮਾਈ ਰੂਪ ਕੌਰ ਬਾਗੜੀਆਂ ਦੇ ਸਪੁੱਤਰ ਭਾਈ ਨਰਪਿਤ ਸਿੰਘ ਬਾਗੜੀਆਂ ਨੇ ਜ਼ਿਲ੍ਹਾ ਜਰਨਲ ਸਕੱਤਰ ਦੀ ਚੋਣ ਜਿੱਤੀ। ਜਦੋਂ ਕਿ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸੰਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ ਵਾਰ ਹਲਕਾ ਗੁਰੂਹਰਸਹਾਏ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਹਨ। ਇਸਤੋਂ ਬਿਨਾਂ ਗੁਰਦਾਸਪੁਰ ਦੇ ਵਿਧਾਇਕ ਬ੍ਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਸਭ ਤੋਂ ਵੱਧ ਵੋਟਾਂ ਲੈ ਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ।
Total Responses : 875