← ਪਿਛੇ ਪਰਤੋ
ਨਵੀਂ ਦਿੱਲੀ, 7 ਦਸੰਬਰ 2019 - ਦੇਸ਼ ਵਿਚ ਵੱਧ ਰਹੇ ਔਰਤਾਂ ਨਾਲ ਹੋ ਰਹੇ ਅਪਰਾਧਾਂ ਅਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿੱਚ ਲੋਕਾਂ 'ਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਲੋਕ ਅਜਿਹੇ ਅਪਰਾਧਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਦਿੱਲੀ 'ਚ ਰਾਜਘਾਟ ਤੋਂ ਇੰਡੀਆ ਗੇਟ ਤੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਜਦੋਂ ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਨੇ ਅੱਗ ਵਧ ਕੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਪੁਲਿਸ ਨੂੰ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਪਈਆਂ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ 'ਚ ਹੋਈ ਇਸ ਝੜਪ ਦੌਰਾਨ ਕਈ ਲੜਕੀਆਂ ਬੇਹੋਸ਼ ਹੋ ਗਈਆਂ। ਇਸ ਤੋਂ ਬਿਨਾਂ ਕਈ ਲੜਕੀਆਂ ਅਤੇ ਔਰਤਾਂ ਨੂੰ ਸੱਟਾਂ ਵੀ ਲੱਗੀਆਂ। ਪ੍ਰਦਰਸ਼ਨਕਾਰੀਆਂ ਨੇ ਆਪਣੇ ਗਲ 'ਚ ਤਖਤੀਆਂ ਪਾਈਆਂ ਹੋਈਆਂ ਸਨ ਅਤੇ 'ਵੀ ਵਾਂਟ ਜਸਟਿਸ' ਦੇ ਨਾਅਰੇ' ਲਾ ਰਹੇ ਸਨ।
Total Responses : 936