← ਪਿਛੇ ਪਰਤੋ
ਉੱਤਰ ਪ੍ਰਦੇਸ਼, 7 ਦਸੰਬਰ 2019 - ਉੱਤਰ ਪ੍ਰਦੇਸ਼ ਦੀ ਯੋਗੀ ਅਦਿੱਤਿਆਨਾਥ ਸਰਕਾਰ ਨੇ ਉਨਾਓ ਗੈਂਗਰੇਪ ਦੀ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਦਿੱਤੀ ਜਾਵੇਗੀ। ਉਨਾਓ ਦੇ ਜ਼ਿਲ੍ਹਾ ਅਧਿਕਾਰੀ ਪੀੜਤ ਪਰਿਵਾਰ ਨੂੰ ਮਿਲ ਕੇ ਆਰਥਿਕ ਮਦਦ ਦਾ ਚੈੱਕ ਦੇਣਗੇ। ਇਸ ਤੋਂ ਇਲਾਵਾ ਸਰਕਾਰ ਦੇ ਵੱਲੋਂ ਪੀਐੱਮ ਆਵਾਸ ਯੋਜਨਾ ਦੇ ਤਹਿਤ ਪੀੜਤ ਪਰਿਵਾਰ ਨੂੰ ਘਰ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਗੈਂਗਰੇਪ ਦੀ ਪੀੜਤਾ ਨੂੰ ਜਿੰਦਾ ਜਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ 'ਚ ਪੀੜਤ 95 ਫੀਸਦੀ ਝੁਲਸ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਲਖਨਊ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਦੋਂ ਲਖਨਊ ਦੇ ਹਸਪਤਾਲ 'ਚ ਉਸ ਦੀ ਸਿਹਤ 'ਚ ਕੋਈ ਸੁਧਾਰ ਨਹੀਂ ਹੋਇਆ ਤਾਂ ਉਸ ਨੂੰ ਏਅਰਲਿਫਟ ਕਰਕੇ ਦਿੱਲੀ ਲਿਆਂਦਾ ਗਿਆ, ਜਿੱਥੇ ਉਹ ਜ਼ਿੰਦੀ ਲਈ ਜੰਗ ਲੜਦੀ ਰਹੀ ਅਤੇ ਸ਼ੁੱਕਰਵਾਰ ਨੂੰ ਕਰੀਬ ਰਾਤ 11:40 'ਤੇ ਪੀੜਤਾ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਦੇਸ਼ ਦੇ ਲੋਕਾਂ 'ਚ ਜਬਰਦਸਤ ਗੁੱਸਾ ਦਿਖਿਆ।
Total Responses : 936