← ਪਿਛੇ ਪਰਤੋ
ਗੁਰਦਾਸਪੁਰ. 8 ਦਸੰਬਰ 2019 - ਬੀਤੇ ਦਿਨ 7 ਦਸੰਬਰ ਨੂੰ ਗੁਰਦਾਸਪੁਰ ਤੋਂ ਹਲਕਾ ਸ਼੍ਰੀ ਹਰਿਗੋਵਿੰਦਪੁਰ ਤੋਂ ਹਰਮਨਦੀਪ ਸਿੰਘ ਸ਼ਾਹ ਯੂਥ ਪ੍ਰਧਾਨ ਬਣੇ ਅਤੇ ਜਿਨ੍ਹਾਂ ਦਾ ਪਿੰਡ ਵਾਸੀਆਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ। ਪਰ ਇਸ ਦੌਰਾਨ ਹੀ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਦੇ ਯੂਥ ਪ੍ਰਧਾਨ ਬਣਨ 'ਤੇ ਸ਼ਰੇਆਮ ਹਵਾਈ ਫਾਇਰਿੰਗ ਕੀਤੀ ਗਈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਅਤੇ ਸ਼ਰੇਆਮ ਜਨਤਕ ਥਾਂ 'ਤੇ ਗੋਲੀ ਚਲਾਉਣ ਦੇ ਨਿਯਮਾਂ ਦੀ ਉਲੰਘਣਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ 'ਤੇ ਡੀਐਸਪੀ ਸੰਜੀਵ ਕੁਮਾਰ ਨੇ ਕਿਹਾ ਕਿ ਬਿਨਾ ਵਜ੍ਹਾ ਗੋਲੀਆਂ ਚਲਾਉਣਾ ਅਪਰਾਧ ਹੈ ਅਤੇ ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲੇ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Total Responses : 939