← ਪਿਛੇ ਪਰਤੋ
ਰਾਸ਼ਟਰਪਤੀ ਕੋਵਿੰਦ ਨੇ ਹੰਸ ਰਾਜ ਹੰਸ ਨਾਲ ਮਾਤਾ ਦੇ ਦਿਹਾਂਤ 'ਦੇ ਦੁੱਖ ਸਾਂਝਾ ਕੀਤਾ ਨਵੀਂ ਦਿੱਲੀ, 9 ਦਸੰਬਰ, 2019 : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੈਂਬਰ ਪਾਰਲੀਮੈਂਟ ਤੇ ਪ੍ਰਸਿੱਧ ਗਾਇਕ ਹੰਸ ਰਾਜ ਹੰਸ ਦੀ ਮਾਤਾ ਅਜੀਤ ਕੌਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਹੰਸ ਰਾਜ ਹੰਸ ਨੂੰ ਲਿਖੇ ਇਕ ਪੱਤਰ ਵਿਚ ਰਾਸ਼ਟਰਪਤੀ ਨੇ ਲਿਖਿਆ ਕਿ ਉਹਨਾਂ ਨੂੰ ਮਾਤਾ ਅਜੀਤ ਕੌਰ ਦੇ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।
Total Responses : 193