ਫ਼ਤਹਿਗੜ੍ਹ ਸਾਹਿਬ, 9 ਦਸੰਬਰ - ਪੂਜਨੀਕ ਮਾਤਾ ਗੁਜਰ ਕੌਰ ਜੀ, ਮਹਾਨ ਸ਼ਹੀਦੀ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੇ ਮਹਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ 2 ਰੋਜ਼ਾ ਸਲਾਨਾ 6ਵਾਂ ਗੁਰਮਤਿ ਸਮਾਗਮ ਪਿੰਡ ਪੰਜੋਲੀ ਕਲਾਂ ਵਿਚ ਗੁਰਦੁਆਰਾ ਸ੍ਰੀ ਖਾਲਸਾ ਦਰਬਾਰ ਵਿਖੇ ਮਿਤੀ 10 ਅਤੇ 11 ਦਸੰਬਰ ਦਿਨ ਮੰਗਲਵਾਰ , ਬੁੱਧਵਾਰ 2019 ਸਮਾਂ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਅਗਵਾਈ ਵਿੱਚ ਮਨਾਇਆ ਜਾ ਰਿਹਾ ਹੈ।ਇਸ ਸਮਾਗਮ ਦੇ ਸਾਰੇ ਪ੍ਰਬੰਧਾਂ ਸਬੰਧੀ ਅੱਜ ਸਾਰੇ ਨਗਰ ਨਿਵਾਸੀਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਸੇਵਾਦਾਰਾਂ ਦੀਆਂ ਵੱਖੋ ਵੱਖਰੀਆਂ ਡਿਊਟੀਆਂ ਲਗਾਈਆਂ ਗਈਆਂ।
ਇਸ ਸਮਾਗਮ ਚ ਪਹੁੰਚ ਰਹੇ ਰਾਗੀ , ਢਾਡੀ , ਕਵੀ , ਕਥਾਵਾਚਕ ਤੇ ਪ੍ਰਚਾਰਕ ਸਾਕਾ ਸਰਹਿੰਦ ਤੇ ਸਾਕਾ ਚਮਕੌਰ ਸਾਹਿਬ ਦੇ ਸ਼ਹੀਦਾਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਯਤਨ ਕਰਨਗੇ। ਇਸ ਮੌਕੇ ਭਾਈ ਇੰਦਰਜੀਤ ਸਿੰਘ ਰਾਗੀ ਜਥਾ ਗੁ . ਨਾਢਾ ਸਾਹਿਬ, ਪੰਥਕ ਢਾਡੀ ਭਾਈ ਹਰਜੀਤ ਸਿੰਘ ਐਮ . ਏ , ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਗੁ . ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਚੈਨ ਸਿੰਘ ਚੱਕਰਵਰਤੀ ਤੇ ਬਲਬੀਰ ਸਿੰਘ ਕੰਵਲ ਕਵੀ ਆਦਿ ਪ੍ਰਚਾਰਕ ਸਾਕਾ ਚਮਕੌਰ ਸਾਹਿਬ ਨਾਲ ਸੰਗਤ ਨੂੰ ਜੋੜਨ ਦਾ ਯਤਨ ਕਰਨਗੇ।ਇਸੇ ਤਰ੍ਹਾਂ ਹੀ ਸਾਕਾ ਸਰਹਿੰਦ ਨੂੰ ਸਮਰਪਿਤ ਭਾਈ ਅਬਿਨਾਸੀ ਸਿੰਘ ਪਾਰਸ, (ਸ੍ਰੀ ਫਤਿਹਗੜ੍ਹ ਸਾਹਿਬ), ਪੰਥਕ ਢਾਡੀ ਭਾਈ ਫੌਜਾ ਸਿੰਘ ਸਾਗਰ, ਕਥਾ ਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਤੇ ਕਵੀ ਭਾਈ ਰਛਪਾਲ ਸਿੰਘ ਪਾਲ ਆਦਿ ਸਾਥੀ ਦੀਵਾਨ ਵਿੱਚ ਹਾਜ਼ਰੀ ਭਰਨਗੇ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਬਰਦਾਰ ਸੁਖਦੇਵ ਸਿੰਘ ਤੇਜ, ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਐਂਡ ਸਪੋਰਟਸ ਕਲੱਬ ਦੇ ਪ੍ਰਧਾਨ ਜਗਜੀਤ ਸਿੰਘ ਪੰਜੋਲੀ, ਨੰਬਰਦਾਰ ਜਤਿੰਦਰ ਸਿੰਘ, ਗਿਆਨ ਸਿੰਘ, ਮਨਪ੍ਰੀਤ ਸਿੰਘ ਸੋਨੀ, ਗੁਰਮੀਤ ਸਿੰਘ ਮੀਤ, ਸਤਨਾਮ ਸਿੰਘ ਬਾਠ, ਸਮਸ਼ੇਰ ਸਿੰਘ ਬਾਠ, ਸੰਦੀਪ ਸਿੰਘ ਸੋਨਾ, ਹਾਕਮ ਸਿੰਘ, ਮਲਕੀਤ ਸਿੰਘ, ਕਾਕਾ ਸਿੰਘ , ਵਰਿੰਦਰ ਸਿੰਘ, ਜਗਦੇਵ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਸ੍ਰੀ ਐਸ ਬਹਾਦਰ ਨੰਬਰਦਾਰ ਕਰਮ ਸਿੰਘ ਤੇ ਦਵਿੰਦਰ ਸਿੰਘ ਆਦਿ ਹਾਜ਼ਰ ਸਨ।