← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 09 ਦਸੰਬਰ 2019: ¸ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਲੋਂ ਕਰੀਬ 3 ਮਹੀਨੇ ਪਹਿਲਾਂ ਤਖ਼ਤ ਸਾਹਿਬ ਵਿਖੇ ਪਜਾਮਾ ਪਾ ਕੇ ਸੇਵਾ ਨਿਭਾਉਣ ਤੇ ਇਸ ਉਪੰ੍ਰਤ ਪੰਜ ਪਿਆਰਿਆਂ ਵਿਚ ਖੁਦ ਸ਼ਾਮਿਲ ਹੋ ਕੇ ਉਨ•ਾਂ ਪਾਸੋਂ ਭੁੱਲ ਬਖ਼ਸ਼ਾਉਣ ਸਬੰਧੀ ਦਮਦਮੀ ਟਕਸਾਲ ਦੇ ਬੁਲਾਰੇ ਪ੍ਰੋ: ਸਰਚਾਂਦ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰਨ ਦੀ ਅਪੀਲ ਕੀਤੀ ਹੈ। ਜਦੋਂ ਇਸ ਸਬੰਧੀ ਜਦੋਂ ਗਿਆਨੀ ਗੌਹਰ ਅਤੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਹਿਤ ਨਾਲ ਸੰਪਰਕ ਕਰਨ ਦੀ ਕੋਸ਼ਿਸ ਕੀਤੀ ਗਈ ਤਾਂ ਉਨ•ਾਂ ਨਾਲ ਸੰਪਰਕ ਨਹੀਂ ਹੋ ਸਕਿਆ। ਇਸੇ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਇਕ ਬੁਲਾਰੇ ਨੇ ਕਿਹਾ ਕਿ ਇਸ ਅਨਜਾਣੇ 'ਚ ਹੋਈ ਭੁੱਲ ਲਈ ਜਥੇਦਾਰ ਸਾਹਿਬ ਵਲੋਂ ਪੰਜ ਪਿਆਰਿਆਂ ਸਨਮੁੱਖ ਪੇਸ਼ ਹੋ ਕੇ ਭੁੱਲ ਬਖਸ਼ਾ ਲਈ ਸੀ ਪਰ ਕੁਝ ਲੋਕਾਂ ਵਲੋਂ ਇਸ ਮਾਮਲੇ ਨੂੰ ਜਾਣਬੁੱਝ ਕੇ ਉਛਾਲਿਆ ਜਾ ਰਿਹਾ ਹੈ।
Total Responses : 862