← ਪਿਛੇ ਪਰਤੋ
ਬਾਬੂਸ਼ਾਹੀ ਬਿਊਰੋ ਬਠਿੰਡਾ, 9 ਦਸੰਬਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸਰਬ ਸਾਂਝੀਵਾਲਤਾ, ਬਾਣੀ ਅਤੇ ਜੀਵਨ ਫ਼ਲਸਫ਼ੇ ਦਾ ਸੁਨੇਹਾ ਦੇਣ ਵਾਲਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਇੱਥੋਂ ਦੀ ਫ਼ਿਜ਼ਾ ਵਿੱਚ ਫੈਲ ਗਿਆ। ਰਾਜ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੀਤਾ ਜਾ ਰਿਹਾ ਇਹ ਨਿਵੇਕਲਾ ਉੱਦਮ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦਾ ਹਿੱਸਾ ਸੀ। ਮਨੁੱਖਤਾ ਨੂੰ ਸ਼ਾਂਤੀ ਤੇ ਸਦਭਾਵਨਾ ਦਾ ਹੋਕਾ ਦੇਣ ਲਈ ਇੱਥੋਂ ਦੀ ਝੀਲ ਨੰਬਰ-2 'ਤੇ ਲਗਾਤਾਰ ਹਰ ਸ਼ਾਮ ਦੇ ਦੋਨਾਂ ਸ਼ੋਆਂ ਦੌਰਾਨ ਭਾਰੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ। ਇਹ ਸ਼ੋਅ ਸੰਗਤਾਂ ਦੇ ਦਿਲਾਂ 'ਤੇ ਅਧਿਆਤਮਿਕਤਾ ਦੀ ਅਮਿਟ ਛਾਪ ਛੱਡ ਗਏ। ਦੂਸਰੇ ਦਿਨ ਦੇ ਫਲੋਟਿੰਗ ਲਾਇਟ ਐਂਡ ਸਾਊਂਡ ਸ਼ੋਅ ਦੌਰਾਨ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਨ੍ਹਾਂ ਸ਼ੋਆਂ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਇਹ ਸ਼ੋਅ ਕਰਵਾਉਣ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ, ਸਿੱਖਿਆਵਾਂ ਅਤੇ ਜੀਵਨ ਫਲਸਫ਼ੇ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣਾ ਹੈ। ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੇ ਕਰਵਾਇਆ ਗਿਆ । ਇਹ ਅਤਿ ਆਧੁਨਿਕ ਦੋ ਦਿਨਾਂ ਫਲੋਟਿੰਗ ਲਾਇਟ ਐਂਡ ਸਾਊਂਡ ਸ਼ੋਅ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਸਿੱਖਿਆਵਾਂ ਤੇ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਗਰੂਕ ਕਰਦਾ ਹੋਇਆ ਸਮਾਪਤ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚੇ ਹੋਏ ਸਨ।
Total Responses : 189