← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 10 ਦਸੰਬਰ: ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹਾਦਰ ਫੌਜੀ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਨੂੰ ਯਾਦ ਕਰਦਿਆਂ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫਾਜ਼ਿਲਕਾ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਅਤੇ ‘ਰਣਯੋਧੇ’ ਨਾਂ ਦੇ ਸੋਵੀਨਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ। ਡਿਪਟੀ ਕਮਿਸ਼ਨਰ ਨੇ ਦੇਸ਼ ਦੀ ਆਨ ਤੇ ਸ਼ਾਨ ਨੰੂ ਕਾਇਮ ਰੱਖਣ ਲਈ ਸ਼ਹੀਦ ਹੋਣ ਵਾਲੇ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਸਤਿਕਾਰ ਦੇਣਾ ਹਰੇਕ ਨਾਗਰਿਕ ਦਾ ਮੁਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਜਾ ਰਹੇ ਫੰਡ ’ਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕਾਰਜ਼ਕਾਰੀ ਸੁਪਰਡੈਂਟ ਅਮਰੀਕ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਆਰ.ਪੀ. ਸਿੰਘ ਦੇ ਫਲੈਗ ਲਗਾਏ ਗਏ। ਇਸ ਮੌਕੇ ਸ਼ੀਨੂੰ ਪੁੰਛੀ, ਨਿਪੁੰਨ ਖੁੰਗਰ, ਐਸ.ਡਬਲਿਊ.ਓ ਿਸ਼ਨ ਲਾਲ ਮੌਜੂਦ ਸਨ।
Total Responses : 189