← ਪਿਛੇ ਪਰਤੋ
ਐਸ ਐਸ ਪੀ ਅਲਕਾ ਮੀਨਾ 13 ਦਸੰਬਰ ਨੂੰ ਕੇ ਸੀ ਪੈਲੇਸ ਵਿਖੇ ‘ਦਿਸ਼ਾ’ ਦੀ ਸ਼ੁਰੂਆਤ ਕਰਨਗੇ ਨਵਾਂਸ਼ਹਿਰ, 11 ਦਸੰਬਰ 2019: ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਅਲਕਾ ਮੀਨਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਪਿੰਡ-ਪਿੰਡ ਚਲਾਈ ‘ਸਾਂਝੀ ਸੱਥ’ ਦੀ ਸਫ਼ਲਤਾ ਤੋਂ ਬਾਅਦ ਹੁਣ ਮਹਿਲਾ ਸਸ਼ਕਤੀਕਰਨ ਅਤੇ ਜਾਗਰੂਕਤਾ ਨੂੰ ਮੁੱਖ ਰੱਖ ਕੇ 13 ਦਸੰਬਰ ਨੂੰ ਸਵੇਰੇ 11 ਵਜੇ ਕੇ ਸੀ ਪੈਲੇਸ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੀ ਐਸ ਪੀ ਦੀਪਿਕਾ ਸਿੰਘ ਨੇ ਦੱਸਿਆ ਕਿ ਇਸ ਨਵੀਨ ਪਹਿਲਕਦਮੀ ਤਹਿਤ ਐਸ ਐਸ ਪੀ ਅਲਕਾ ਮੀਨਾ ਵੱਲੋਂ ਮਹਿਲਾਵਾਂ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਪ੍ਰੋਗਰਾਮ ‘ਦਿਸ਼ਾ’ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ‘ਦਿਸ਼ਾ’ ਦਾ ਉਦੇਸ਼ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਹਾਲਤ ਦਾ ਸਾਹਮਣਾ ਕਰਨ ਲਈ ਜਾਗਰੂਕ ਕਰਨਾ ਹੈ, ਜਿਸ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਸਹਿਯੋਗੀ ਸੰਸਥਾਂਵਾਂ ਨੂੰ ਵੀ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਯੁਵਾ ਥੀਏਟਰ ਜਲੰਧਰ ਵੱਲੋਂ ਜਿੱਥੇ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਨਾਟਕ ਦਾ ਮੰਚਨ ਕੀਤਾ ਜਾਵੇਗਾ ਉੱਥੇ ਐਸ ਐਸ ਪੀ ਅਲਕਾ ਮੀਨਾ ਵੱਲੋਂ ‘ਦਿਸ਼ਾ’ ਦੇ ਉਦੇਸ਼ ਅਤੇ ਹੋਰ ਪਹਿਲੂਆਂ ’ਤੇ ਤਿਆਰ ਕੀਤੀ ਵਿਸਤਿ੍ਰਤ ਪੇਸ਼ਕਾਰੀ ਵੀ ਦਿੱਤੀ ਜਾਵੇਗੀ। ਡੀ ਐਸ ਪੀ ਦੀਪਕਿਾ ਸਿੰਘ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਂਵਾਂ ਅਤੇ ਲੋਕਾਂ ਨੂੰ ਇਸ ਸਮਾਗਮ ਦੌਰਾਨ ਪੁੱਜਣ ਦਾ ਸੱਦਾ ਦਿੰਦਿਆਂ, ਜ਼ਿਲ੍ਹਾ ਪੁਲਿਸ ਦੀ ਇਸ ਮਹੱਤਵਪੂਰਣ ਪਹਿਲਕਦਮੀ ਦਾ ਹਿੱਸਾ ਬਣਨ ਲਈ ਅਪੀਲ ਕੀਤੀ ਹੈ।
Total Responses : 936