ਸੰਜੀਵ ਸੂਦ
ਲੁਧਿਆਣਾ, 11 ਦਸੰਬਰ 2019 - ਭਾਰਤ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਤੋਂ ਬਾਅਦ ਗੁਆਂਢੀ ਮੁਲਕਾਂ ਤੋਂ ਸਤਾਏ ਹੋਏ ਲੋਕਾਂ ਨੂੰ ਹੁਣ ਭਾਰਤ ਦੀ ਨਾਗਰਿਕਤਾ ਮਿਲਣ ਦਾ ਰਸਤਾ ਸਾਫ ਹੋ ਗਿਆ ਹੈ ਜਿਸ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਦੇ ਵਿੱਚ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਲੋਕ ਸਭਾ ਦੇ ਵਿੱਚ ਬਿੱਲ ਪਾਸ ਹੋ ਗਿਆ ਹੈ। ਲੁਧਿਆਣਾ ਦੇ ਵਿੱਚ ਵੀ ਸਾਲ 2011-12 ਚ ਪਾਕਿਸਤਾਨ ਦੇ ਰਸਤੇ ਅਫ਼ਗਾਨਿਸਤਾਨ ਤੋਂ ਆਏ ਕੁਝ ਸਿੱਖ ਪਰਿਵਾਰ ਰਹਿੰਦੇ ਨੇ ਜਿਨ੍ਹਾਂ ਨੇ ਇਸ ਬਿੱਲ ਦਾ ਸਵਾਗਤ ਕੀਤਾ ਹੈ।
ਪਰਿਵਾਰਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਦੀਵਾਲੀ ਹੁਣ ਆਈ ਹੈ ਕਿਉਂਕਿ ਹੁਣ ਉਨ੍ਹਾਂ ਨੂੰ ਵੀ ਭਾਰਤ ਦੀ ਨਾਗਰਿਕਤਾ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਰਬਸੰਮਤੀ ਦੇ ਨਾਲ ਇਹ ਬਿੱਲ ਪਾਸ ਕਰਕੇ ਕਾਨੂੰਨ ਬਣਾਉਣਾ ਚਾਹੀਦਾ ਹੈ। ਪਰਿਵਾਰਾਂ ਨੇ ਕਿਹਾ ਹੈ ਕਿ ਉਹ ਭਾਰਤ ਦੇ ਵਿੱਚ ਸੁਰੱਖਿਅਤ ਮਹਿਸੂਸ ਕਰ ਰਹੇ ਨੇ ਅਤੇ ਹੁਣ ਉਹ ਭਾਰਤ ਛੱਡ ਕੇ ਕਿਸੇ ਹੋਰ ਦੇਸ਼ ਨਹੀਂ ਜਾਣਾ ਚਾਹੁੰਦੇ..ਪਰਿਵਾਰਾਂ ਨੇ ਭਾਰਤ ਸਰਕਾਰ ਦਾ ਧੰਨਵਾਦ ਵੀ ਕੀਤਾ।
ਜ਼ਿਕਰੇ ਖਾਸ ਹੈ ਕਿ ਬੀਤੇ ਦਿਨ ਲੋਕ ਸਭਾ ਚ ਦੇਰ ਰਾਤ ਨਾਗਰਿਕਤਾ ਸੋਧ ਬਿੱਲ 2019 ਨੂੰ ਪਾਸ ਕਰ ਦਿੱਤਾ ਗਿਆ ਹੈ ਜਿਸ ਵਿੱਚ ਸਾਰੇ ਗੈਰ ਮੁਸਲਿਮ ਧਰਮਾਂ ਦੇ ਲੋਕਾਂ ਨੂੰ ਭਾਰਤ ਵਿੱਚ ਨਾਗਰਿਕਤਾ ਦੇਣ ਦਾ ਫੈਸਲਾ ਲਿਆ ਗਿਆ ਜਿਨ੍ਹਾਂ ਨੂੰ ਗੁਆਂਢੀ ਦੇਸ਼ਾਂ ਵਿੱਚ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।