ਅੰਮ੍ਰਿਤਸਰ, 12 ਦਸੰਬਰ 2019 - ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸੰਬੰਧ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਸਿੰਘ ਮਹਿਤਾ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਭਾਈ ਰਾਮ ਸਿੰਘ ਅਤੇ ਹੋਰਨਾਂ ਆਗੂਆਂ ਵਲੋਂ ਜੋੜੇ ਝਾੜਨ ਤੋਂ ਬਾਅਦ ਗੁਰੂ ਰਾਮਦਾਸ ਲੰਗਰ ਵਿਖੇ ਜਾ ਕੇ ਸੰਗਤਾਂ ਦੇ ਜੂਠੇ ਬਰਤਨ ਸਾਫ਼ ਕਰਨ ਦੀ ਵੀ ਸੇਵਾ ਕੀਤੀ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਗੁ. ਬਾਬਾ ਗੁਰਬਖ਼ਸ਼ ਸਿੰਘ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਇਆ ਗਿਆ ਹੈ, ਜਿਸ ਦਾ ਭੋਗ ਪਰਸੋਂ 12 ਦਸੰਬਰ ਨੂੰ ਪਵੇਗਾ।