← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 12 ਦਸੰਬਰ 2019 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਕਰਨ ਲਈ ਅੱਜ ਪਹਿਲਾ ਹਜ਼ੂਰੀ ਰਾਗੀ ਜਥਾ ਭੇਜਿਆ ਗਿਆ।। ਇਸ ਪਹਿਲੇ ਰਾਗੀ ਜਥੇ 'ਚ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸਹਿਯੋਗੀ ਭਾਈ ਮਨਦੀਪ ਸਿੰਘ ਤੇ ਭਾਈ ਸੁਖਜਿੰਦਰ ਸਿੰਘ ਨੌਸ਼ਹਿਰਾ ਪਨੂੰਆਂ ਆਦਿ ਸ਼ਾਮਲ ਸਨ।
Total Responses : 108