← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ 12 ਦਸੰਬਰ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਲਗਾਏ ਪਲੇਸਮੈਂਟ ਕੈਂਪ ਦੌਰਾਨ ਲੁਮੀਨਸ ਲਿਮਟਿਡ, ਮਿੰਡਾ ਗਰੁੱਪ ਅਤੇ ਭਾਰਤੀ ਐਕਸਾ ਲਾਈਫ ਇੰਸ਼ੋਰੈਂਸ ਕੰਪਨੀਆਂ ਨੇ ਭਾਗ ਲਿਆ। ਜ਼ਿਲ੍ਹਾ ਰੋਜਗਾਰ ਉਤਪਤੀ ਅਤੇ ਸਿਖਲਾਈ ਅਫਸਰ ਸ੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਕੈਂਪ ਦੌਰਾਨ 46 ਪ੍ਰਾਰਥੀਆਂ ਨੇ ਸ਼ਿਰਕਤ ਕੀਤੀ ਜਿਸ ਵਿੱਚੋਂ 23 ਪ੍ਰਾਰਥੀਆਂ ਦੀ ਯੋਗਤਾ ਦੇ ਆਧਾਰ 'ਤੇ ਵੱਖ-ਵੱਖ ਕੰਪਨੀਆਂ 'ਚ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੁਮੀਨਸ ਲਿਮਟਿਡ ਤੇ ਮਿੰਡਾ ਗਰੁੱਪ 'ਚ 13 ਅਤੇ ਭਾਰਤੀ ਐਕਸ ਲਾਈਫ ਇੰਸ਼ੋਰੈਂਸ 'ਚ 10 ਪ੍ਰਾਰਥੀਆਂ ਦੀ ਚੋਣ ਕੀਤੀ ਗਈ।
Total Responses : 108