← ਪਿਛੇ ਪਰਤੋ
ਨਵੀਂ ਦਿੱਲੀ, 12 ਦਸੰਬਰ 2019 - ਬੀਜੇਪੀ ਸੰਸਦ ਮੈਂਬਰ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਵੱਲੋਂ ਸ਼ੱਕੀ ਹਾਲਾਤਾਂ ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਾਂਸਟੇਬਲ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਸੀ। ਉਸ ਵੱਲੋਂ ਖੁਦਕੁਸ਼ੀ ਕਿਉਂ ਕੀਤੀ ਗਈ ਹੈ ਇਸ ਸਬੰਧੀ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਅਤੇ ਨਾ ਹੀ ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਹੋਇਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Total Responses : 108