← ਪਿਛੇ ਪਰਤੋ
ਚੰਡੀਗੜ੍ਹ, 12 ਦਸੰਬਰ 2019 - ਪੰਜਾ ਦੇ ਵੱਖ-ਵੱਖ ਹਿੱਸਿਆਂ 'ਚ ਅੱਜ ਸਵੇਰ ਤੋਂ ਹੀ ਹੋ ਰਹੀ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ। ਜਿਸ ਦੇ ਕਾਰਨ ਪੰਜਾਬ ਦੇ ਪਾਰੇ 'ਚ ਕਾਫੀ ਗਿਰਾਵਟ ਆਈ ਹੈ। ਸਵੇਰ ਤੋਂ ਹੋ ਰਹੀ ਹਲਕੀ ਬੂੰਦਾ-ਬਾਂਦੀ ਕਾਰਨ ਆਮ ਜਨਜੀਵਨ ਵੀ ਕਾਫੀ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਦੇ ਮਾਹਿਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 13 ਅਤੇ 14 ਦਸੰਬਰ ਨੂੰ ਪੰਜਾਬ ਅੰਦਰ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਕਈ ਜਗ੍ਹਾ ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ। ਮੀਂਹ ਪੈਣ ਨਾਲ ਠੰਡ 'ਚ ਵਾਧਾ ਹੋਇਆ ਹੈ ਅਤੇ ਪਰ ਇਸ ਦੇ ਨਾਲ ਹੀ ਇਹ ਮੀਂਹ ਕਿਸਾਨਾਂ ਦੀ ਕਣਕ ਦੀ ਫਸਲ ਲਈ ਕਾਫੀ ਲਾਹੇਵੰਦ ਹੋਵੇਗਾ।
Total Responses : 108